ਰਸੂਲਾਂ 9

ਫਿਰ ਹਨਾਨਿਯਾਹ ਘਰ ਗਿਆ ਅਤੇ ਉਸ ਵਿੱਚ ਦਾਖਲ ਹੋਇਆ। ਉਸ ਨੇ ਸੌਲੁਸ ਤੇ ਆਪਣਾ ਹੱਥ ਰੱਖਦਿਆਂ ਹੋਏ, ਉਹ ਨੇ ਕਿਹਾ, “ਹੇ ਭਰਾ ਸੌਲੁਸ, ਪ੍ਰਭੂ ਅਰਥਾਤ ਯਿਸ਼ੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।”

Acts 9:17 (UKJV) And Ananias went his way, and entered into the house; and putting his hands on him said, Brother Saul, the Lord, even Jesus, that appeared unto you in the way as you came, has sent me, that you might receive your sight, and be filled with the Holy Spirit.

15ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਚੱਲਿਆ ਜਾ! ਕਿਉਂ ਜੋ ਇਹ ਆਦਮੀ ਗ਼ੈਰ-ਯਹੂਦੀਆਂ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਇਸਰਾਏਲ ਦੇ ਲੋਕਾਂ ਲਈ ਮੇਰੇ ਨਾਮ ਦਾ ਐਲਾਨ ਕਰਨ ਲਈ ਮੇਰਾ ਚੁਣਿਆ ਹੋਇਆ ਸੇਵਕ ਹੈ।

16ਮੈਂ ਉਸ ਨੂੰ ਦਿਖਾਵਾਂਗਾ ਕਿ ਉਸਨੂੰ ਮੇਰੇ ਨਾਮ ਲਈ ਕਿੰਨਾ ਦੁੱਖ ਝੱਲਣਾ ਪੈਣਾ ਹੈ।”

17ਫਿਰ ਹਨਾਨਿਯਾਹ ਘਰ ਗਿਆ ਅਤੇ ਉਸ ਵਿੱਚ ਦਾਖਲ ਹੋਇਆ। ਉਸ ਨੇ ਸੌਲੁਸ ਤੇ ਆਪਣਾ ਹੱਥ ਰੱਖਦਿਆਂ ਹੋਏ, ਉਹ ਨੇ ਕਿਹਾ, “ਹੇ ਭਰਾ ਸੌਲੁਸ, ਪ੍ਰਭੂ ਅਰਥਾਤ ਯਿਸ਼ੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।”

18ਉਸੇ ਘੜੀ, ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਵੇਖਣ ਲੱਗ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ।

19ਅਤੇ ਕੁਝ ਖਾਣਾ ਖਾਣ ਤੋਂ ਬਾਅਦ, ਉਸ ਦੇ ਸਰੀਰ ਵਿੱਚ ਮੁੜ ਤਾਕਤ ਆ ਗਈ। ਫੇਰ ਸੌਲੁਸ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.