ਰਸੂਲਾਂ 9

ਉਸੇ ਘੜੀ, ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਵੇਖਣ ਲੱਗ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ।

Acts 9:18 (UKJV) And immediately there fell from his eyes as it had been scales: and he received sight forthwith, and arose, and was baptized.

16ਮੈਂ ਉਸ ਨੂੰ ਦਿਖਾਵਾਂਗਾ ਕਿ ਉਸਨੂੰ ਮੇਰੇ ਨਾਮ ਲਈ ਕਿੰਨਾ ਦੁੱਖ ਝੱਲਣਾ ਪੈਣਾ ਹੈ।”

17ਫਿਰ ਹਨਾਨਿਯਾਹ ਘਰ ਗਿਆ ਅਤੇ ਉਸ ਵਿੱਚ ਦਾਖਲ ਹੋਇਆ। ਉਸ ਨੇ ਸੌਲੁਸ ਤੇ ਆਪਣਾ ਹੱਥ ਰੱਖਦਿਆਂ ਹੋਏ, ਉਹ ਨੇ ਕਿਹਾ, “ਹੇ ਭਰਾ ਸੌਲੁਸ, ਪ੍ਰਭੂ ਅਰਥਾਤ ਯਿਸ਼ੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।”

18ਉਸੇ ਘੜੀ, ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਵੇਖਣ ਲੱਗ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ।

19ਅਤੇ ਕੁਝ ਖਾਣਾ ਖਾਣ ਤੋਂ ਬਾਅਦ, ਉਸ ਦੇ ਸਰੀਰ ਵਿੱਚ ਮੁੜ ਤਾਕਤ ਆ ਗਈ। ਫੇਰ ਸੌਲੁਸ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।

20ਤੁਰੰਤ ਹੀ ਉਸ ਨੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.