1ਇਸ ਦੌਰਾਨ, ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਵਿਰੁੱਧ ਕਤਲ ਕਰਨ ਦੀਆ ਧਮਕੀਆਂ ਦੇ ਰਿਹਾ ਸੀ। ਉਹ ਮਹਾਂ ਜਾਜਕ ਕੋਲ ਗਿਆ।
2ਅਤੇ ਉਸ ਦੇ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨ ਦੇ ਨਾਮ ਤੇ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹ ਉਨ੍ਹਾਂ ਨੂੰ ਯੇਰੂਸ਼ਲੇਮ ਵਿੱਚ ਕੈਦੀਆਂ ਵਜੋਂ ਲਿਆਵੇ।
3ਜਦੋਂ ਉਹ ਆਪਣੀ ਯਾਤਰਾ ਦੌਰਾਨ ਦੰਮਿਸ਼ਕ ਦੇ ਨਜ਼ਦੀਕ ਆਇਆ, ਤਾਂ ਅਚਾਨਕ ਸਵਰਗ ਤੋਂ ਇੱਕ ਚਮਕਦਾਰ ਰੋਸ਼ਨੀ ਉਸ ਦੇ ਆਲੇ-ਦੁਆਲੇ ਚਮਕੀ।
4ਅਤੇ ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇੱਕ ਆਵਾਜ਼ ਸੁਣਾਈ ਦਿੱਤੀ, “ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈ?”