ਰਸੂਲਾਂ 9

ਸਾਰੇ ਲੋਕ ਉਸ ਨੂੰ ਸੁਣ ਕੇ ਹੈਰਾਨ ਹੋ ਗਏ ਅਤੇ ਪੁੱਛਿਆ, “ਕੀ ਇਹ ਉਹ ਆਦਮੀ ਨਹੀਂ ਜਿਸਨੇ ਯੇਰੂਸ਼ਲੇਮ ਵਿੱਚ ਇਸ ਨਾਮ ਨੂੰ ਪੁਕਾਰਨ ਵਾਲਿਆਂ ਵਿੱਚ ਤਬਾਹੀ ਮਚਾ ਦਿੱਤੀ ਸੀ? ਅਤੇ ਕੀ ਉਹ ਉਨ੍ਹਾਂ ਨੂੰ ਕੈਦੀਆਂ ਵਜੋਂ ਮੁੱਖ ਜਾਜਕਾਂ ਕੋਲ ਲਿਜਾਣ ਲਈ ਇੱਥੇ ਨਹੀਂ ਆਇਆ?”

Acts 9:21 (UKJV) But all that heard him were amazed, and said; Is not this he that destroyed them which called on this name in Jerusalem, and came here for that intent, that he might bring them bound unto the chief priests?

19ਅਤੇ ਕੁਝ ਖਾਣਾ ਖਾਣ ਤੋਂ ਬਾਅਦ, ਉਸ ਦੇ ਸਰੀਰ ਵਿੱਚ ਮੁੜ ਤਾਕਤ ਆ ਗਈ। ਫੇਰ ਸੌਲੁਸ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।

20ਤੁਰੰਤ ਹੀ ਉਸ ਨੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ।

21ਸਾਰੇ ਲੋਕ ਉਸ ਨੂੰ ਸੁਣ ਕੇ ਹੈਰਾਨ ਹੋ ਗਏ ਅਤੇ ਪੁੱਛਿਆ, “ਕੀ ਇਹ ਉਹ ਆਦਮੀ ਨਹੀਂ ਜਿਸਨੇ ਯੇਰੂਸ਼ਲੇਮ ਵਿੱਚ ਇਸ ਨਾਮ ਨੂੰ ਪੁਕਾਰਨ ਵਾਲਿਆਂ ਵਿੱਚ ਤਬਾਹੀ ਮਚਾ ਦਿੱਤੀ ਸੀ? ਅਤੇ ਕੀ ਉਹ ਉਨ੍ਹਾਂ ਨੂੰ ਕੈਦੀਆਂ ਵਜੋਂ ਮੁੱਖ ਜਾਜਕਾਂ ਕੋਲ ਲਿਜਾਣ ਲਈ ਇੱਥੇ ਨਹੀਂ ਆਇਆ?”

22ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਯਿਸ਼ੂ ਹੀ ਮਸੀਹ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।

23ਜਦੋਂ ਬਹੁਤ ਦਿਨ ਬੀਤ ਗਏ, ਤਾਂ ਕੁਝ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.