ਰਸੂਲਾਂ 9

ਪਰ ਬਰਨਬਾਸ ਉਸ ਨੂੰ ਲੈ ਗਿਆ ਅਤੇ ਉਸ ਨੂੰ ਰਸੂਲਾਂ ਕੋਲ ਲੈ ਕੇ ਆਇਆ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਆਪਣੀ ਯਾਤਰਾ ਦੌਰਾਨ ਕਿਵੇਂ ਪ੍ਰਭੂ ਨੂੰ ਵੇਖਿਆ ਸੀ ਅਤੇ ਇਹ ਵੀ ਕਿ ਪ੍ਰਭੂ ਨੇ ਉਸ ਨਾਲ ਗੱਲ ਕੀਤੀ ਸੀ, ਅਤੇ ਦੰਮਿਸ਼ਕ ਵਿੱਚ ਉਸਨੇ ਯਿਸ਼ੂ ਦੇ ਨਾਮ ਉੱਤੇ ਨਿਡਰਤਾ ਨਾਲ ਪ੍ਰਚਾਰ ਕੀਤਾ ਸੀ।

Acts 9:27 (UKJV) But Barnabas took him, and brought him to the apostles, and declared unto them how he had seen the Lord in the way, and that he had spoken to him, and how he had preached boldly at Damascus in the name of Jesus.

25ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੀ ਦੀਵਾਰ ਹੇਠਾਂ ਉਤਾਰ ਦਿੱਤਾ।

26ਜਦੋਂ ਉਹ ਯੇਰੂਸ਼ਲੇਮ ਆਇਆ, ਤਾਂ ਉਸ ਨੇ ਹੋਰ ਚੇਲਿਆਂ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਾਰੇ ਉਸ ਤੋਂ ਡਰ ਦੇ ਸਨ, ਪਰ ਉਹ ਵਿਸ਼ਵਾਸ ਨਹੀਂ ਕਰਦੇ ਸੀ ਕਿ ਉਹ ਸੱਚ-ਮੁੱਚ ਚੇਲਾ ਹੈ।

27ਪਰ ਬਰਨਬਾਸ ਉਸ ਨੂੰ ਲੈ ਗਿਆ ਅਤੇ ਉਸ ਨੂੰ ਰਸੂਲਾਂ ਕੋਲ ਲੈ ਕੇ ਆਇਆ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਆਪਣੀ ਯਾਤਰਾ ਦੌਰਾਨ ਕਿਵੇਂ ਪ੍ਰਭੂ ਨੂੰ ਵੇਖਿਆ ਸੀ ਅਤੇ ਇਹ ਵੀ ਕਿ ਪ੍ਰਭੂ ਨੇ ਉਸ ਨਾਲ ਗੱਲ ਕੀਤੀ ਸੀ, ਅਤੇ ਦੰਮਿਸ਼ਕ ਵਿੱਚ ਉਸਨੇ ਯਿਸ਼ੂ ਦੇ ਨਾਮ ਉੱਤੇ ਨਿਡਰਤਾ ਨਾਲ ਪ੍ਰਚਾਰ ਕੀਤਾ ਸੀ।

28ਇਸ ਲਈ ਸੌਲੁਸ ਉਨ੍ਹਾਂ ਨਾਲ ਰਿਹਾ ਅਤੇ ਖੁਲ੍ਹੇ ਦਿਲ ਨਾਲ ਪ੍ਰਭੂ ਦੇ ਨਾਮ ਉੱਤੇ ਪ੍ਰਚਾਰ ਕਰਦਿਆਂ ਯੇਰੂਸ਼ਲੇਮ ਵਿੱਚ ਫਿਰਿਆ।

29ਉਹ ਯੂਨਾਨੀ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ, ਪਰ ਉਨ੍ਹਾਂ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.