29ਉਹ ਯੂਨਾਨੀ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ, ਪਰ ਉਨ੍ਹਾਂ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।
30ਜਦੋਂ ਵਿਸ਼ਵਾਸੀਆਂ ਨੂੰ ਇਸ ਬਾਰੇ ਪਤਾ ਲੱਗਾ, ਉਹ ਉਸ ਨੂੰ ਕੈਸਰਿਆ ਲੈ ਗਏ ਅਤੇ ਤਰਸੁਸ ਨੂੰ ਭੇਜ ਦਿੱਤਾ।
31ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਦੇ ਪ੍ਰਾਂਤਾਂ ਵਿੱਚ ਕਲੀਸਿਆ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਆਨੰਦ ਲਿਆ ਅਤੇ ਕਲੀਸਿਆ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਸਲੇ ਵਿੱਚ ਵਧਦੀ ਗਈ।
32ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਤੁਰਦਾ ਫਿਰਦਾ ਉਨ੍ਹਾਂ ਪਵਿੱਤਰ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਕਸਬੇ ਵਿੱਚ ਰਹਿੰਦੇ ਸਨ।
33ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।