32ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਤੁਰਦਾ ਫਿਰਦਾ ਉਨ੍ਹਾਂ ਪਵਿੱਤਰ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਕਸਬੇ ਵਿੱਚ ਰਹਿੰਦੇ ਸਨ।
33ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।
34ਪਤਰਸ ਨੇ ਉਸ ਨੂੰ ਕਿਹਾ, “ਐਨਿਯਾਸ,” ਯਿਸ਼ੂ ਮਸੀਹ ਤੁਹਾਨੂੰ ਚੰਗਾ ਕਰਦਾ ਹੈ। “ਉੱਠ ਅਤੇ ਆਪਣੀ ਬਿਸਤਰੇ ਨੂੰ ਵਲ੍ਹੇਟ।” ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ।
35ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਕਸਬੇ ਦੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।
36ਯਾਪਾ ਵਿੱਚ ਤਬਿਥਾ ਨਾਮ ਦੀ ਇੱਕ ਚੇਲੀ ਸੀ ਯੂਨਾਨੀ ਵਿੱਚ ਉਸ ਦਾ ਨਾਮ ਡੌਰਕਸ ਸੀ; ਉਹ ਹਮੇਸ਼ਾ ਚੰਗੇ ਕੰਮ ਕਰਦੀ ਅਤੇ ਗਰੀਬਾਂ ਦੀ ਸਹਾਇਤਾ ਕਰਨ ਵਿੱਚ ਲੱਗੀ ਰਹਿੰਦੀ ਸੀ।