ਰਸੂਲਾਂ 9

ਸੌਲੁਸ ਨੇ ਪੁੱਛਿਆ, “ਪ੍ਰਭੂ ਜੀ, ਤੁਸੀਂ ਕੌਣ ਹੋ?” ਪ੍ਰਭੂ ਨੇ ਜਵਾਬ ਦਿੱਤਾ, “ਮੈਂ ਯਿਸ਼ੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।

Acts 9:5 (UKJV) And he said, Who are you, Lord? And the Lord said, I am Jesus whom you persecute: it is hard for you to kick against the pricks.

3ਜਦੋਂ ਉਹ ਆਪਣੀ ਯਾਤਰਾ ਦੌਰਾਨ ਦੰਮਿਸ਼ਕ ਦੇ ਨਜ਼ਦੀਕ ਆਇਆ, ਤਾਂ ਅਚਾਨਕ ਸਵਰਗ ਤੋਂ ਇੱਕ ਚਮਕਦਾਰ ਰੋਸ਼ਨੀ ਉਸ ਦੇ ਆਲੇ-ਦੁਆਲੇ ਚਮਕੀ।

4ਅਤੇ ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇੱਕ ਆਵਾਜ਼ ਸੁਣਾਈ ਦਿੱਤੀ, “ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈ?”

5ਸੌਲੁਸ ਨੇ ਪੁੱਛਿਆ, “ਪ੍ਰਭੂ ਜੀ, ਤੁਸੀਂ ਕੌਣ ਹੋ?” ਪ੍ਰਭੂ ਨੇ ਜਵਾਬ ਦਿੱਤਾ, “ਮੈਂ ਯਿਸ਼ੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।

6ਹੁਣ ਉੱਠ ਅਤੇ ਦੰਮਿਸ਼ਕ ਸ਼ਹਿਰ ਵੱਲ ਜਾ ਅਤੇ ਜੋ ਤੇਰੇ ਕਰਨ ਲਈ ਠਹਿਰਾਇਆ ਹੋਇਆ ਹੈ, ਤੈਨੂੰ ਉਹ ਸਭ ਦੱਸਿਆ ਜਾਵੇਗਾ।”

7ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ ਉਹ ਚੁੱਪ-ਚਾਪ ਖੜੇ ਰਹੇ; ਕਿ ਉਨ੍ਹਾਂ ਆਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.