5ਸੌਲੁਸ ਨੇ ਪੁੱਛਿਆ, “ਪ੍ਰਭੂ ਜੀ, ਤੁਸੀਂ ਕੌਣ ਹੋ?” ਪ੍ਰਭੂ ਨੇ ਜਵਾਬ ਦਿੱਤਾ, “ਮੈਂ ਯਿਸ਼ੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।
6ਹੁਣ ਉੱਠ ਅਤੇ ਦੰਮਿਸ਼ਕ ਸ਼ਹਿਰ ਵੱਲ ਜਾ ਅਤੇ ਜੋ ਤੇਰੇ ਕਰਨ ਲਈ ਠਹਿਰਾਇਆ ਹੋਇਆ ਹੈ, ਤੈਨੂੰ ਉਹ ਸਭ ਦੱਸਿਆ ਜਾਵੇਗਾ।”
7ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ ਉਹ ਚੁੱਪ-ਚਾਪ ਖੜੇ ਰਹੇ; ਕਿ ਉਨ੍ਹਾਂ ਆਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।
8ਸੌਲੁਸ ਜ਼ਮੀਨ ਤੋਂ ਉੱਠਿਆ, ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਇਸ ਲਈ ਉਹ ਉਸ ਦਾ ਹੱਥ ਫੜ੍ਹ ਕੇ ਦੰਮਿਸ਼ਕ ਸ਼ਹਿਰ ਵਿੱਚ ਲੈ ਗਏ।
9ਅਤੇ ਉਹ ਤਿੰਨ ਦਿਨ ਤੱਕ ਕੁਝ ਵੀ ਵੇਖ ਨਾ ਸਕਿਆ, ਅਤੇ ਨਾ ਕੁਝ ਖਾਧਾ ਨਾ ਪੀਤਾ।