ਆਮੋਸ 2

ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਮੋਆਬ ਦੇ ਤਿੰਨ ਪਾਪਾਂ ਕਾਰਨ, ਸਗੋਂ ਚਾਰ ਪਾਪਾਂ ਲਈ ਵੀ ਮੈਂ ਉਹਨਾਂ ਨੂੰ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ। ਕਿਉਂਕਿ ਉਸ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਸੀ,

Amos 2:1 (UKJV) Thus says the LORD; For three transgressions of Moab, and for four, I will not turn away the punishment thereof; because he burned the bones of the king of Edom into lime:

1ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਮੋਆਬ ਦੇ ਤਿੰਨ ਪਾਪਾਂ ਕਾਰਨ, ਸਗੋਂ ਚਾਰ ਪਾਪਾਂ ਲਈ ਵੀ ਮੈਂ ਉਹਨਾਂ ਨੂੰ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ। ਕਿਉਂਕਿ ਉਸ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਸੀ,

2ਮੈਂ ਮੋਆਬ ਉੱਤੇ ਅੱਗ ਭੇਜਾਂਗਾ ਜੋ ਕੇਰੀਯੋਥ ਦੇ ਕਿਲ੍ਹਿਆਂ ਨੂੰ ਭਸਮ ਕਰ ਦੇਵੇਗੀ। ਮੋਆਬ ਇੱਕ ਵੱਡੇ ਹੰਗਾਮੇ ਵਿੱਚ ਤਬਾਹ ਹੋ ਜਾਵੇਗਾ, ਉਸ ਸਮੇਂ ਯੁੱਧ ਦੇ ਨਾਹਰੇ ਅਤੇ ਤੁਰ੍ਹੀਆਂ ਵਜਾਈਆਂ ਜਾਣਗੀਆਂ।

3ਮੈਂ ਉਸਦੇ ਹਾਕਮ ਨੂੰ ਤਬਾਹ ਕਰ ਦਿਆਂਗਾ, ਅਤੇ ਉਸਦੇ ਨਾਲ ਉਸਦੇ ਸਾਰੇ ਅਧਿਕਾਰੀਆਂ ਨੂੰ ਮਾਰ ਦਿਆਂਗਾ,” ਯਾਹਵੇਹ ਦੀ ਇਹ ਬਾਣੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.