ਆਮੋਸ 2

ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਯਹੂਦਾਹ ਦੇ ਤਿੰਨ ਪਾਪਾਂ ਦੇ ਕਾਰਨ, ਸਗੋਂ ਚਾਰ ਪਾਪਾਂ ਲਈ ਵੀ ਮੈਂ ਉਹਨਾਂ ਨੂੰ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ। ਕਿਉਂਕਿ ਉਨ੍ਹਾਂ ਨੇ ਯਾਹਵੇਹ ਦੀ ਬਿਵਸਥਾ ਨੂੰ ਰੱਦ ਕਰ ਦਿੱਤਾ ਹੈ, ਅਤੇ ਉਸ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ, ਕਿਉਂਕਿ ਉਨ੍ਹਾਂ ਨੂੰ ਝੂਠੇ ਦੇਵਤਿਆਂ ਦੁਆਰਾ ਭਰਮਾਇਆ ਗਿਆ ਹੈ, ਜਿਸ ਦੇਵਤੇ ਦੀ ਪਾਲਣਾ ਉਨ੍ਹਾਂ ਦੇ ਪੁਰਖਿਆਂ ਨੇ ਕੀਤੀ ਸੀ,

Amos 2:4 (UKJV) Thus says the LORD; For three transgressions of Judah, and for four, I will not turn away the punishment thereof; because they have despised the law of the LORD, and have not kept his commandments, and their lies caused them to go astray, after the which their fathers have walked:

2ਮੈਂ ਮੋਆਬ ਉੱਤੇ ਅੱਗ ਭੇਜਾਂਗਾ ਜੋ ਕੇਰੀਯੋਥ ਦੇ ਕਿਲ੍ਹਿਆਂ ਨੂੰ ਭਸਮ ਕਰ ਦੇਵੇਗੀ। ਮੋਆਬ ਇੱਕ ਵੱਡੇ ਹੰਗਾਮੇ ਵਿੱਚ ਤਬਾਹ ਹੋ ਜਾਵੇਗਾ, ਉਸ ਸਮੇਂ ਯੁੱਧ ਦੇ ਨਾਹਰੇ ਅਤੇ ਤੁਰ੍ਹੀਆਂ ਵਜਾਈਆਂ ਜਾਣਗੀਆਂ।

3ਮੈਂ ਉਸਦੇ ਹਾਕਮ ਨੂੰ ਤਬਾਹ ਕਰ ਦਿਆਂਗਾ, ਅਤੇ ਉਸਦੇ ਨਾਲ ਉਸਦੇ ਸਾਰੇ ਅਧਿਕਾਰੀਆਂ ਨੂੰ ਮਾਰ ਦਿਆਂਗਾ,” ਯਾਹਵੇਹ ਦੀ ਇਹ ਬਾਣੀ ਹੈ।

4ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਯਹੂਦਾਹ ਦੇ ਤਿੰਨ ਪਾਪਾਂ ਦੇ ਕਾਰਨ, ਸਗੋਂ ਚਾਰ ਪਾਪਾਂ ਲਈ ਵੀ ਮੈਂ ਉਹਨਾਂ ਨੂੰ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ। ਕਿਉਂਕਿ ਉਨ੍ਹਾਂ ਨੇ ਯਾਹਵੇਹ ਦੀ ਬਿਵਸਥਾ ਨੂੰ ਰੱਦ ਕਰ ਦਿੱਤਾ ਹੈ, ਅਤੇ ਉਸ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ, ਕਿਉਂਕਿ ਉਨ੍ਹਾਂ ਨੂੰ ਝੂਠੇ ਦੇਵਤਿਆਂ ਦੁਆਰਾ ਭਰਮਾਇਆ ਗਿਆ ਹੈ, ਜਿਸ ਦੇਵਤੇ ਦੀ ਪਾਲਣਾ ਉਨ੍ਹਾਂ ਦੇ ਪੁਰਖਿਆਂ ਨੇ ਕੀਤੀ ਸੀ,

5ਮੈਂ ਯਹੂਦਾਹ ਉੱਤੇ ਅੱਗ ਭੇਜਾਂਗਾ ਜੋ ਯੇਰੂਸ਼ਲੇਮ ਦੇ ਕਿਲ੍ਹਿਆਂ ਨੂੰ ਭਸਮ ਕਰ ਦੇਵੇਗੀ।”

6ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਇਸਰਾਏਲ ਦੇ ਤਿੰਨ ਪਾਪਾਂ ਦੇ ਕਾਰਨ ਸਗੋਂ ਚਾਰ ਪਾਪਾਂ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ। ਉਹ ਮਾਸੂਮ ਨੂੰ ਚਾਂਦੀ ਦੇ ਬਦਲੇ, ਅਤੇ ਲੋੜਵੰਦਾਂ ਨੂੰ ਜੁੱਤੀਆਂ ਦੇ ਜੋੜੇ ਲਈ ਵੇਚਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.