ਆਮੋਸ 3

ਇਸ ਲਈ ਪ੍ਰਭੂ ਯਾਹਵੇਹ ਇਹ ਆਖਦਾ ਹੈ: “ਇੱਕ ਦੁਸ਼ਮਣ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਵੇਗਾ, ਤੁਹਾਡੇ ਗੜ੍ਹਾਂ ਨੂੰ ਢਾਹ ਦੇਵੇਗਾ ਅਤੇ ਤੁਹਾਡੇ ਕਿਲ੍ਹਿਆਂ ਨੂੰ ਲੁੱਟ ਲਵੇਗਾ।”

Amos 3:11 (UKJV) Therefore thus says the Lord GOD; An adversary there shall be even round about the land; and he shall bring down your strength from you, and your palaces shall be spoiled.

9ਅਸ਼ਦੋਦ ਦੇ ਕਿਲ੍ਹਿਆਂ ਵਿੱਚ ਅਤੇ ਮਿਸਰ ਦੇ ਕਿਲ੍ਹਿਆਂ ਵਿੱਚ ਐਲਾਨ ਕਰੋ: ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋਵੋ; ਉਸਦੇ ਅੰਦਰ ਵੱਡੀ ਬੇਚੈਨੀ ਅਤੇ ਉਸਦੇ ਲੋਕਾਂ ਵਿੱਚ ਜ਼ੁਲਮ ਵੇਖੋ।

10“ਉਹ ਨਹੀਂ ਜਾਣਦੇ ਕਿ ਕਿਵੇਂ ਸਹੀ ਕੰਮ ਕਰਨਾ ਹੈ,” ਯਾਹਵੇਹ ਦਾ ਵਾਕ ਹੈ, “ਉਨ੍ਹਾਂ ਦੇ ਮਹਿਲਾਂ ਵਿੱਚ ਉਨ੍ਹਾਂ ਦੀ ਲੁੱਟ ਅਤੇ ਖੋਹੀ ਹੋਈ ਦੌਲਤ ਕਿਸ ਨੇ ਇਕੱਠੀ ਕੀਤੀ ਹੈ?”

11ਇਸ ਲਈ ਪ੍ਰਭੂ ਯਾਹਵੇਹ ਇਹ ਆਖਦਾ ਹੈ: “ਇੱਕ ਦੁਸ਼ਮਣ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਵੇਗਾ, ਤੁਹਾਡੇ ਗੜ੍ਹਾਂ ਨੂੰ ਢਾਹ ਦੇਵੇਗਾ ਅਤੇ ਤੁਹਾਡੇ ਕਿਲ੍ਹਿਆਂ ਨੂੰ ਲੁੱਟ ਲਵੇਗਾ।”

12ਯਾਹਵੇਹ ਇਹ ਆਖਦਾ ਹੈ: “ਇੱਕ ਚਰਵਾਹਾ ਜੋ ਇੱਕ ਭੇਡ ਨੂੰ ਸ਼ੇਰ ਦੇ ਮੂੰਹ ਵਿੱਚੋਂ ਬਚਾਉਣ ਦੀ ਕੋਸ਼ਿਸ਼ ਕਰਦਾ ਹੈ ਉਹ ਸਿਰਫ ਦੋ ਲੱਤਾਂ ਜਾਂ ਇੱਕ ਕੰਨ ਦਾ ਇੱਕ ਟੁਕੜਾ ਹੀ ਬਚਾ ਸਕਦਾ ਹੈ। ਇਸੇ ਤਰ੍ਹਾਂ ਹੀ ਸਾਮਰਿਯਾ ਵਿੱਚ ਰਹਿਣ ਵਾਲੇ ਇਸਰਾਏਲੀਆਂ ਬਚੇ ਜਾਣਗੇ ਜਿਵੇਂ ਮੰਜੇ ਦਾ ਸਰਾਨਾ ਅਤੇ ਬਿਸਤਰੇ ਤੋਂ ਕੱਪੜੇ ਦੇ ਟੁਕੜੇ ਬਚਾਇਆ ਜਾਂਦਾ ਹੈ।

13“ਇਹ ਸੁਣੋ ਅਤੇ ਯਾਕੋਬ ਦੇ ਘਾਰਣੇ ਦੇ ਵਿਰੁੱਧ ਗਵਾਹੀ ਦਿਓ,” ਯਾਹਵੇਹ, ਸਰਬਸ਼ਕਤੀਮਾਨ ਪ੍ਰਭੂ ਦਾ ਵਾਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.