4“ਬੈਤਏਲ ਵਿੱਚ ਜਾਓ ਅਤੇ ਪਾਪ ਕਰੋ; ਗਿਲਗਾਲ ਨੂੰ ਜਾਓ ਅਤੇ ਹੋਰ ਵੀ ਪਾਪ ਕਰੋ। ਹਰ ਸਵੇਰ ਆਪਣੀਆਂ ਬਲੀਆਂ ਲਿਆਓ, ਹਰ ਤਿੰਨ ਸਾਲਾਂ ਵਿੱਚ ਆਪਣਾ ਦਸਵੰਧ ਲਿਆਓ।
5ਧੰਨਵਾਦ ਦੀ ਭੇਟ ਵਜੋਂ ਖਮੀਰ ਵਾਲੀ ਰੋਟੀ ਨੂੰ ਸਾੜੋ ਅਤੇ ਆਪਣੀ ਮਰਜ਼ੀ ਦੀਆਂ ਭੇਟਾਂ ਦਾ ਹੋਕਾ ਦਿਓ ਹੇ ਇਸਰਾਏਲੀਓ, ਤੁਸੀਂ ਇਹ ਕਰਨਾ ਚਾਹੁੰਦੇ ਹੋ। ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।
6“ਮੈਂ ਤੈਨੂੰ ਹਰ ਸ਼ਹਿਰ ਵਿੱਚ ਭੁੱਖਾ ਰੱਖਿਆ, ਅਤੇ ਹਰ ਕਸਬੇ ਵਿੱਚ ਰੋਟੀ ਦੀ ਘਾਟ ਰੱਖੀ ਸੀ, ਤਾਂ ਵੀ ਤੁਸੀਂ ਮੇਰੇ ਕੋਲ ਵਾਪਸ ਨਹੀਂ ਆਏ,” ਇਹ ਯਾਹਵੇਹ ਦਾ ਵਾਕ ਹੈ।
7“ਜਦੋਂ ਵਾਢੀ ਨੂੰ ਅਜੇ ਤਿੰਨ ਮਹੀਨੇ ਬਾਕੀ ਸਨ, ਮੈਂ ਤੁਹਾਡੇ ਤੋਂ ਮੀਂਹ ਨੂੰ ਰੋਕਿਆ। ਮੈਂ ਇੱਕ ਨਗਰ ਵਿੱਚ ਮੀਂਹ ਵਰ੍ਹਾਇਆ, ਪਰ ਦੂਜੇ ਨਗਰ ਵਿੱਚ ਮੈਂ ਮੀਂਹ ਨੂੰ ਰੋਕ ਲਿਆ। ਇੱਕ ਖੇਤ ਵਿੱਚ ਮੀਂਹ ਪਿਆ; ਪਰ ਦੂਜੇ ਖੇਤ ਵਿੱਚ ਮੀਂਹ ਨਹੀਂ ਪਿਆ ਅਤੇ ਉਹ ਸੁੱਕ ਗਿਆ।
8ਲੋਕ ਪਾਣੀ ਲਈ ਸ਼ਹਿਰੋਂ ਕਸਬੇ ਵਿੱਚ ਭਟਕਦੇ ਰਹੇ, ਪਰ ਪਾਣੀ ਪੀਣ ਨੂੰ ਨਾ ਮਿਲਿਆ, ਤਾਂ ਵੀ ਤੁਸੀਂ ਮੇਰੇ ਕੋਲ ਨਹੀਂ ਮੁੜੇ।” ਇਹ ਯਾਹਵੇਹ ਦਾ ਵਾਕ ਹੈ।