ਆਮੋਸ 5

ਹੇ ਇਸਰਾਏਲ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ:

Amos 5:1 (UKJV) Hear all of you this word which I take up against you, even a lamentation, O house of Israel.

1ਹੇ ਇਸਰਾਏਲ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ:

2“ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”

3ਇਹ ਉਹ ਹੈ ਜੋ ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਨੂੰ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.