ਆਮੋਸ 5

ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੇ ਅਪਰਾਧ ਕਿੰਨੇ ਹਨ, ਅਤੇ ਤੁਹਾਡੇ ਪਾਪ ਕਿੰਨੇ ਵੱਡੇ ਹਨ। ਤੁਸੀਂ ਨਿਰਦੋਸ਼ਾਂ ਤੇ ਜ਼ੁਲਮ ਕਰਦੇ ਹਨ ਅਤੇ ਰਿਸ਼ਵਤ ਲੈਂਦੇ ਹਨ ਅਤੇ ਅਦਾਲਤਾਂ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਕਰਦੇ ਹੋ।

Amos 5:12 (UKJV) For I know your manifold transgressions and your mighty sins: they afflict the just, they take a bribe, and they turn aside the poor in the gate from their right.

10ਅਜਿਹੇ ਲੋਕ ਹਨ ਜੋ ਅਦਾਲਤ ਵਿੱਚ ਨਿਆਂ ਕਰਨ ਵਾਲੇ ਨੂੰ ਨਫ਼ਰਤ ਕਰਦੇ ਹਨ ਅਤੇ ਸੱਚ ਬੋਲਣ ਵਾਲੇ ਨੂੰ ਨਫ਼ਰਤ ਕਰਦੇ ਹਨ।

11ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਹਨਾਂ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ। ਇਸ ਲਈ, ਭਾਵੇਂ ਤੁਸੀਂ ਪੱਥਰ ਦੇ ਘਰ ਬਣਾਏ ਹਨ, ਤੁਸੀਂ ਉਨ੍ਹਾਂ ਵਿੱਚ ਨਹੀਂ ਰਹੋਗੇ। ਭਾਵੇਂ ਤੁਸੀਂ ਹਰੇ ਅੰਗੂਰੀ ਬਾਗ ਲਗਾਏ ਹਨ, ਤੁਸੀਂ ਉਨ੍ਹਾਂ ਦੀ ਦਾਖਰਸ ਨਹੀਂ ਪੀਓਗੇ।

12ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੇ ਅਪਰਾਧ ਕਿੰਨੇ ਹਨ, ਅਤੇ ਤੁਹਾਡੇ ਪਾਪ ਕਿੰਨੇ ਵੱਡੇ ਹਨ। ਤੁਸੀਂ ਨਿਰਦੋਸ਼ਾਂ ਤੇ ਜ਼ੁਲਮ ਕਰਦੇ ਹਨ ਅਤੇ ਰਿਸ਼ਵਤ ਲੈਂਦੇ ਹਨ ਅਤੇ ਅਦਾਲਤਾਂ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਕਰਦੇ ਹੋ।

13ਇਸ ਲਈ ਸੂਝਵਾਨ ਅਜਿਹੇ ਸਮਿਆਂ ਵਿੱਚ ਚੁੱਪ ਰਹਿੰਦੇ ਹਨ, ਕਿਉਂ ਜੋ ਇਹ ਸਮਾਂ ਬੁਰਾ ਹੈ।

14ਭਲਿਆਈ ਦੀ ਭਾਲ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ। ਤਦ ਯਾਹਵੇਹ ਸਰਵਸ਼ਕਤੀਮਾਨ ਤੁਹਾਡੇ ਨਾਲ ਹੋਵੇਗਾ, ਜਿਵੇਂ ਤੁਸੀਂ ਦਾਅਵਾ ਕਰਦੇ ਹੋ ਕਿ ਉਹ ਤੁਹਾਡੇ ਨਾਲ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.