ਆਮੋਸ 5

ਇਹ ਉਹ ਹੈ ਜੋ ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਨੂੰ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।”

Amos 5:3 (UKJV) For thus says the Lord GOD; The city that went out by a thousand shall leave an hundred, and that which went forth by an hundred shall leave ten, to the house of Israel.

1ਹੇ ਇਸਰਾਏਲ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ:

2“ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”

3ਇਹ ਉਹ ਹੈ ਜੋ ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਨੂੰ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।”

4ਇਹ ਉਹੀ ਹੈ ਜੋ ਯਾਹਵੇਹ ਇਸਰਾਏਲ ਨੂੰ ਆਖਦਾ ਹੈ: “ਮੇਰੀ ਭਾਲ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ;

5ਬੈਤਏਲ ਨੂੰ ਨਾ ਭਾਲੋ, ਗਿਲਗਾਲ ਨੂੰ ਨਾ ਜਾਓ, ਬੇਰਸ਼ੇਬਾ ਨੂੰ ਨਾ ਜਾਓ। ਕਿਉਂ ਜੋ ਗਿਲਗਾਲ ਜ਼ਰੂਰ ਗ਼ੁਲਾਮੀ ਵਿੱਚ ਚਲਾ ਜਾਵੇਗਾ, ਅਤੇ ਬੈਤਏਲ ਨਾਸ ਹੋ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.