2“ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”
3ਇਹ ਉਹ ਹੈ ਜੋ ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਨੂੰ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।”
4ਇਹ ਉਹੀ ਹੈ ਜੋ ਯਾਹਵੇਹ ਇਸਰਾਏਲ ਨੂੰ ਆਖਦਾ ਹੈ: “ਮੇਰੀ ਭਾਲ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ;
5ਬੈਤਏਲ ਨੂੰ ਨਾ ਭਾਲੋ, ਗਿਲਗਾਲ ਨੂੰ ਨਾ ਜਾਓ, ਬੇਰਸ਼ੇਬਾ ਨੂੰ ਨਾ ਜਾਓ। ਕਿਉਂ ਜੋ ਗਿਲਗਾਲ ਜ਼ਰੂਰ ਗ਼ੁਲਾਮੀ ਵਿੱਚ ਚਲਾ ਜਾਵੇਗਾ, ਅਤੇ ਬੈਤਏਲ ਨਾਸ ਹੋ ਜਾਵੇਗਾ।”
6ਯਾਹਵੇਹ ਨੂੰ ਭਾਲੋ ਤਾਂ ਤੁਸੀਂ ਜੀਉਂਦੇ ਰਹੋਗੇ, ਨਹੀਂ ਤਾਂ ਉਹ ਯੋਸੇਫ਼ ਦੇ ਗੋਤਾਂ ਦੀ ਤਰ੍ਹਾਂ ਅੱਗ ਵਾਂਗੂੰ ਭੜਕੇਗਾ। ਅਤੇ ਉਨ੍ਹਾਂ ਨੂੰ ਭਸਮ ਕਰ ਦੇਵੇਗਾ, ਅਤੇ ਬੈਤਏਲ ਵਿੱਚ ਇਸ ਨੂੰ ਬੁਝਾਉਣ ਵਾਲਾ ਕੋਈ ਨਹੀਂ ਹੋਵੇਗਾ।