ਆਮੋਸ 5

ਯਾਹਵੇਹ ਨੂੰ ਭਾਲੋ ਤਾਂ ਤੁਸੀਂ ਜੀਉਂਦੇ ਰਹੋਗੇ, ਨਹੀਂ ਤਾਂ ਉਹ ਯੋਸੇਫ਼ ਦੇ ਗੋਤਾਂ ਦੀ ਤਰ੍ਹਾਂ ਅੱਗ ਵਾਂਗੂੰ ਭੜਕੇਗਾ। ਅਤੇ ਉਨ੍ਹਾਂ ਨੂੰ ਭਸਮ ਕਰ ਦੇਵੇਗਾ, ਅਤੇ ਬੈਤਏਲ ਵਿੱਚ ਇਸ ਨੂੰ ਬੁਝਾਉਣ ਵਾਲਾ ਕੋਈ ਨਹੀਂ ਹੋਵੇਗਾ।

Amos 5:6 (UKJV) Seek the LORD, and all of you shall live; lest he break out like fire in the house of Joseph, and devour it, and there be none to quench it in Bethel.

4ਇਹ ਉਹੀ ਹੈ ਜੋ ਯਾਹਵੇਹ ਇਸਰਾਏਲ ਨੂੰ ਆਖਦਾ ਹੈ: “ਮੇਰੀ ਭਾਲ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ;

5ਬੈਤਏਲ ਨੂੰ ਨਾ ਭਾਲੋ, ਗਿਲਗਾਲ ਨੂੰ ਨਾ ਜਾਓ, ਬੇਰਸ਼ੇਬਾ ਨੂੰ ਨਾ ਜਾਓ। ਕਿਉਂ ਜੋ ਗਿਲਗਾਲ ਜ਼ਰੂਰ ਗ਼ੁਲਾਮੀ ਵਿੱਚ ਚਲਾ ਜਾਵੇਗਾ, ਅਤੇ ਬੈਤਏਲ ਨਾਸ ਹੋ ਜਾਵੇਗਾ।”

6ਯਾਹਵੇਹ ਨੂੰ ਭਾਲੋ ਤਾਂ ਤੁਸੀਂ ਜੀਉਂਦੇ ਰਹੋਗੇ, ਨਹੀਂ ਤਾਂ ਉਹ ਯੋਸੇਫ਼ ਦੇ ਗੋਤਾਂ ਦੀ ਤਰ੍ਹਾਂ ਅੱਗ ਵਾਂਗੂੰ ਭੜਕੇਗਾ। ਅਤੇ ਉਨ੍ਹਾਂ ਨੂੰ ਭਸਮ ਕਰ ਦੇਵੇਗਾ, ਅਤੇ ਬੈਤਏਲ ਵਿੱਚ ਇਸ ਨੂੰ ਬੁਝਾਉਣ ਵਾਲਾ ਕੋਈ ਨਹੀਂ ਹੋਵੇਗਾ।

7ਅਜਿਹੇ ਲੋਕ ਹਨ ਜੋ ਨਿਆਂ ਨੂੰ ਕੁੜੱਤਣ ਵਿੱਚ ਬਦਲ ਦਿੰਦੇ ਹਨ ਅਤੇ ਧਰਮ ਨੂੰ ਜ਼ਮੀਨ ਤੇ ਸੁੱਟ ਦਿੰਦੇ ਹਨ।

8ਉਹ ਜਿਸਨੇ ਪਚਿਆ ਅਤੇ ਸਪਤ੍ਰਿਖ ਬਣਾਇਆ, ਜੋ ਅੱਧੀ ਰਾਤ ਨੂੰ ਸਵੇਰ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਰਾਤ ਵਿੱਚ ਬਦਲ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਪੁਕਾਰਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੇ ਮੂੰਹ ਉੱਤੇ ਡੋਲ੍ਹਦਾ ਹੈ ਯਾਹਵੇਹ ਉਹ ਦਾ ਨਾਮ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.