12ਕੀ ਘੋੜੇ ਪਥਰੀਲੇ ਚਟਾਨਾਂ ਉੱਤੇ ਦੌੜਦੇ ਹਨ? ਕੀ ਕੋਈ ਬਲਦਾਂ ਨਾਲ ਸਮੁੰਦਰ ਵਾਹੁੰਦਾ ਹੈ? ਪਰ ਤੁਸੀਂ ਇਨਸਾਫ਼ ਨੂੰ ਜ਼ਹਿਰ ਅਤੇ ਧਰਮ ਦੇ ਫਲ ਨੂੰ ਕੁੜੱਤਣ ਵਿੱਚ ਬਦਲ ਦਿੱਤਾ ਹੈ।
13ਤੁਸੀਂ ਜੋ ਲੋ-ਦੇਬਰ ਨੂੰ ਵੱਸ ਵਿੱਚ ਕਰ ਕੇ ਅਨੰਦ ਹੁੰਦੇ ਹੋ, ਅਤੇ ਕਹਿੰਦੇ ਹੋ, “ਕੀ ਅਸੀਂ ਕਰਨਾਇਮ ਨੂੰ ਆਪਣੀ ਤਾਕਤ ਨਾਲ ਨਹੀਂ ਲਿਆ ਸੀ?”
14ਕਿਉਂਕਿ ਯਾਹਵੇਹ ਸਰਬਸ਼ਕਤੀਮਾਨ ਦਾ ਵਾਕ ਹੈ, “ਹੇ ਇਸਰਾਏਲ, ਮੈਂ ਇੱਕ ਕੌਮ ਨੂੰ ਤੇਰੇ ਵਿਰੁੱਧ ਭੜਕਾਵਾਂਗਾ, ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਵਾਦੀ ਤੱਕ ਤੁਹਾਨੂੰ ਸਤਾਏਗੀ।”