ਆਮੋਸ 9

“ਉਹ ਦਿਨ ਆ ਰਹੇ ਹਨ,” ਯਾਹਵੇਹ ਦਾ ਵਾਕ ਹੈ, “ਜਦ ਹਲ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਦਾਖਰਸ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ,

Amos 9:13 (UKJV) Behold, the days come, says the LORD, that the plowman shall overtake the reaper, and the treader of grapes him that sows seed; and the mountains shall drop sweet wine, and all the hills shall melt.

11“ਉਸ ਦਿਨ “ਮੈਂ ਦਾਵੀਦ ਦੇ ਡਿੱਗੇ ਹੋਏ ਡੇਰੇ ਨੂੰ ਮੁੜ ਤੋਂ ਸਥਾਪਿਤ ਕਰਾਂਗਾ ਮੈਂ ਇਸ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਮੁਰੰਮਤ ਕਰਾਂਗਾ, ਅਤੇ ਉਸ ਦੇ ਖੰਡਰਾਂ ਨੂੰ ਮੈਂ ਦੁਬਾਰਾ ਬਣਾਵਾਂਗਾ ਅਤੇ ਇਸ ਨੂੰ ਪਹਿਲਾਂ ਵਾਂਗ ਬਣਾਵਾਂਗਾ,

12ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ,” ਯਾਹਵੇਹ ਦਾ ਵਾਕ ਹੈ, ਜੋ ਇਨ੍ਹਾਂ ਗੱਲਾਂ ਪੂਰਾ ਕਰੇਗਾ।

13“ਉਹ ਦਿਨ ਆ ਰਹੇ ਹਨ,” ਯਾਹਵੇਹ ਦਾ ਵਾਕ ਹੈ, “ਜਦ ਹਲ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਦਾਖਰਸ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ,

14ਅਤੇ ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਵਿੱਚੋਂ ਵਾਪਸ ਲਿਆਵਾਂਗਾ। ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।

15ਮੈਂ ਇਸਰਾਏਲ ਨੂੰ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਬੀਜਾਂਗਾ, ਮੈਂ ਉਨ੍ਹਾਂ ਨੂੰ ਦਿੱਤੀ ਹੋਈ ਧਰਤੀ ਤੋਂ ਫ਼ੇਰ ਕਦੇ ਵੀ ਨਹੀਂ ਪੁੱਟਾਗਾ,” ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਆਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.