13“ਉਹ ਦਿਨ ਆ ਰਹੇ ਹਨ,” ਯਾਹਵੇਹ ਦਾ ਵਾਕ ਹੈ, “ਜਦ ਹਲ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਦਾਖਰਸ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ,
14ਅਤੇ ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਵਿੱਚੋਂ ਵਾਪਸ ਲਿਆਵਾਂਗਾ। ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।
15ਮੈਂ ਇਸਰਾਏਲ ਨੂੰ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਬੀਜਾਂਗਾ, ਮੈਂ ਉਨ੍ਹਾਂ ਨੂੰ ਦਿੱਤੀ ਹੋਈ ਧਰਤੀ ਤੋਂ ਫ਼ੇਰ ਕਦੇ ਵੀ ਨਹੀਂ ਪੁੱਟਾਗਾ,” ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਆਖਦਾ ਹੈ।