5ਪ੍ਰਭੂ ਸਰਬਸ਼ਕਤੀਮਾਨ ਯਾਹਵੇਹ ਉਹ ਧਰਤੀ ਨੂੰ ਛੂਹਦਾ ਹੈ ਅਤੇ ਇਹ ਪਿਘਲ ਜਾਂਦੀ ਹੈ, ਅਤੇ ਉਸ ਵਿੱਚ ਰਹਿਣ ਵਾਲੇ ਸਾਰੇ ਸੋਗ ਕਰਦੇ ਹਨ; ਸਾਰੀ ਧਰਤੀ ਨੀਲ ਨਦੀ ਵਾਂਗ ਚੜ੍ਹਦੀ ਹੈ, ਫਿਰ ਮਿਸਰ ਦੀ ਨਦੀ ਵਾਂਗ ਡੁੱਬ ਜਾਂਦੀ ਹੈ;
6ਉਹ ਅਕਾਸ਼ ਵਿੱਚ ਆਪਣਾ ਉੱਚਾ ਮਹਿਲ ਬਣਾਉਂਦਾ ਹੈ ਅਤੇ ਧਰਤੀ ਉੱਤੇ ਉਸ ਦੀ ਨੀਂਹ ਰੱਖਦਾ ਹੈ। ਉਹ ਸਮੁੰਦਰ ਦੇ ਪਾਣੀਆਂ ਨੂੰ ਪੁਕਾਰਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੇ ਮੂੰਹ ਉੱਤੇ ਡੋਲ੍ਹਦਾ ਹੈ ਉਸਦਾ ਨਾਮ ਯਾਹਵੇਹ ਹੈ।
7“ਹੇ ਇਸਰਾਏਲੀਉ ਕੀ ਤੁਸੀਂ ਮੇਰੇ ਲਈ ਕੂਸ਼ੀਆਂ ਵਾਂਗ ਨਹੀਂ?” ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। “ਕੀ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ, ਫ਼ਲਿਸਤੀਆਂ ਨੂੰ ਕਫ਼ਤੋਰ ਸ਼ਹਿਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਸ਼ਹਿਰ ਵਿੱਚੋਂ ਕੱਢ ਕੇ ਨਹੀਂ ਲੈ ਆਇਆ?
8“ਯਕੀਨਨ ਪ੍ਰਭੂ ਯਾਹਵੇਹ ਦੀਆਂ ਨਜ਼ਰਾਂ ਪਾਪੀ ਰਾਜ ਉੱਤੇ ਹਨ। ਮੈਂ ਇਸਨੂੰ ਧਰਤੀ ਦੇ ਚਿਹਰੇ ਤੋਂ ਨਸ਼ਟ ਕਰ ਦਿਆਂਗਾ। ਫਿਰ ਵੀ ਮੈਂ ਯਾਕੋਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ਼ ਨਹੀਂ ਕਰਾਂਗਾ, ਯਾਹਵੇਹ ਦਾ ਵਾਕ ਹੈ।
9ਕਿਉਂ ਜੋ ਮੈਂ ਹੁਕਮ ਦੇਵਾਂਗਾ, ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।