ਕੁਲੁੱਸੀਆਂ 1

ਕੁਲੁੱਸੀਆਂ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਅਤੇ ਯਿਸ਼ੂ ਮਸੀਹ ਵਿੱਚ ਵਫ਼ਾਦਾਰ ਭਰਾਵਾਂ ਅਤੇ ਭੈਣਾਂ ਨੂੰ: ਸਾਡੇ ਪਿਤਾ ਪਰਮੇਸ਼ਵਰ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Colossians 1:2 (UKJV) To the saints and faithful brethren in Christ which are at Colosse: Grace be unto you, and peace, from God our Father and the Lord Jesus Christ.

1ਪੌਲੁਸ, ਪਰਮੇਸ਼ਵਰ ਦੀ ਇੱਛਾ ਨਾਲ ਯਿਸ਼ੂ ਮਸੀਹ ਦਾ ਇੱਕ ਰਸੂਲ, ਅਤੇ ਸਾਡਾ ਭਰਾ ਤਿਮੋਥਿਉਸ।

2ਕੁਲੁੱਸੀਆਂ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਅਤੇ ਯਿਸ਼ੂ ਮਸੀਹ ਵਿੱਚ ਵਫ਼ਾਦਾਰ ਭਰਾਵਾਂ ਅਤੇ ਭੈਣਾਂ ਨੂੰ: ਸਾਡੇ ਪਿਤਾ ਪਰਮੇਸ਼ਵਰ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

3ਜਦੋਂ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਅਸੀਂ ਲਗਾਤਾਰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ,

4ਕਿਉਂਕਿ ਅਸੀਂ ਮਸੀਹ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਖ਼ਬਰ ਸੁਣੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.