ਕੁਲੁੱਸੀਆਂ 1

ਇਸ ਕਲੀਸਿਆ ਲਈ ਮੈਨੂੰ ਪਰਮੇਸ਼ਵਰ ਦੁਆਰਾ ਸੌਂਪੀ ਗਈ ਸੇਵਾ ਲਈ ਇੱਕ ਸੇਵਕ ਵਜੋਂ ਚੁਣਿਆ ਗਿਆ ਹੈ, ਤਾਂ ਜੋ ਮੈਂ ਪੂਰੀ ਤਰ੍ਹਾਂ ਪਰਮੇਸ਼ਵਰ ਦੇ ਹੁਕਮ ਦਾ ਪ੍ਰਚਾਰ ਕਰ ਸਕਾਂ।

Colossians 1:25 (UKJV) Whereof I am made a minister, according to the dispensation of God which is given to me for you, to fulfill the word of God;

23ਜੇ ਤੁਸੀਂ ਆਪਣੀ ਨਿਹਚਾ ਵਿੱਚ ਸਥਾਪਤ ਅਤੇ ਦ੍ਰਿੜ ਹੋ, ਅਤੇ ਇਸ ਤੋਂ ਨਾ ਹਟੋ ਉਮੀਦ ਖੁਸ਼ਖ਼ਬਰੀ ਵਿੱਚ ਬਾਹਰ ਆਯੋਜਿਤ। ਇਹੀ ਖੁਸ਼ਖ਼ਬਰੀ ਹੈ ਜੋ ਤੁਸੀਂ ਸੁਣੀ ਹੈ ਅਤੇ ਇਹ ਸਵਰਗ ਦੇ ਹੇਠ ਹਰ ਜੀਵਿਤ ਨੂੰ ਸੁਣਾਇਆ ਗਿਆ ਹੈ, ਅਤੇ ਮੈਂ ਪੌਲੁਸ ਇੱਕ ਸੇਵਕ ਬਣ ਗਿਆ ਹਾਂ।

24ਹੁਣ ਮੈਂ ਉਸ ਲਈ ਖੁਸ਼ ਹਾਂ ਜੋ ਮੈਂ ਤੁਹਾਡੇ ਲਈ ਦੁੱਖ ਝੱਲ ਰਿਹਾ ਹਾਂ ਅਤੇ ਮੈਂ ਆਪਣੇ ਸਰੀਰ ਵਿੱਚ ਉਹ ਚੀਜ਼ਾਂ ਭਰਦਾ ਹਾਂ ਜੋ ਮਸੀਹ ਦੇ ਦੁੱਖਾਂ ਦੇ ਸੰਬੰਧ ਵਿੱਚ ਅਜੇ ਵੀ ਕਮੀ ਮਹਿਸੂਸ ਕਰ ਰਿਹਾ ਹੈ, ਉਸ ਦੇ ਸਰੀਰ ਲਈ, ਜੋ ਕਲੀਸਿਆ ਹੈ।

25ਇਸ ਕਲੀਸਿਆ ਲਈ ਮੈਨੂੰ ਪਰਮੇਸ਼ਵਰ ਦੁਆਰਾ ਸੌਂਪੀ ਗਈ ਸੇਵਾ ਲਈ ਇੱਕ ਸੇਵਕ ਵਜੋਂ ਚੁਣਿਆ ਗਿਆ ਹੈ, ਤਾਂ ਜੋ ਮੈਂ ਪੂਰੀ ਤਰ੍ਹਾਂ ਪਰਮੇਸ਼ਵਰ ਦੇ ਹੁਕਮ ਦਾ ਪ੍ਰਚਾਰ ਕਰ ਸਕਾਂ।

26ਉਹ ਭੇਤ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਛੁਪਿਆ ਹੋਇਆ ਹੈ, ਪਰ ਹੁਣ ਪ੍ਰਭੂ ਦੇ ਲੋਕਾਂ ਨੂੰ ਪ੍ਰਗਟ ਕੀਤਾ ਗਿਆ ਹੈ।

27ਉਹਨਾਂ ਨੂੰ ਪਰਮੇਸ਼ਵਰ ਨੇ ਗ਼ੈਰ-ਯਹੂਦੀਆਂ ਵਿੱਚ ਇਸ ਭੇਤ ਦੀ ਸ਼ਾਨਦਾਰ ਧਨ ਬਾਰੇ ਜਾਣਨਾ ਚੁਣਿਆ ਹੈ, ਜੋ ਤੁਹਾਡੇ ਵਿੱਚ ਮਸੀਹ ਹੈ, ਮਹਿਮਾ ਦੀ ਉਮੀਦ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.