26ਉਹ ਭੇਤ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਛੁਪਿਆ ਹੋਇਆ ਹੈ, ਪਰ ਹੁਣ ਪ੍ਰਭੂ ਦੇ ਲੋਕਾਂ ਨੂੰ ਪ੍ਰਗਟ ਕੀਤਾ ਗਿਆ ਹੈ।
27ਉਹਨਾਂ ਨੂੰ ਪਰਮੇਸ਼ਵਰ ਨੇ ਗ਼ੈਰ-ਯਹੂਦੀਆਂ ਵਿੱਚ ਇਸ ਭੇਤ ਦੀ ਸ਼ਾਨਦਾਰ ਧਨ ਬਾਰੇ ਜਾਣਨਾ ਚੁਣਿਆ ਹੈ, ਜੋ ਤੁਹਾਡੇ ਵਿੱਚ ਮਸੀਹ ਹੈ, ਮਹਿਮਾ ਦੀ ਉਮੀਦ ਹੈ।
28ਮਸੀਹ ਹੈ ਜਿਸ ਦਾ ਅਸੀਂ ਐਲਾਨ ਕਰਦੇ ਹਾਂ, ਹਰ ਇੱਕ ਨੂੰ ਸਲਾਹ ਦਿੰਦੇ ਅਤੇ ਸਾਰੀ ਬੁੱਧ ਨਾਲ ਸਿਖਾਉਂਦੇ ਹਾਂ, ਤਾਂ ਜੋ ਅਸੀਂ ਹਰੇਕ ਨੂੰ ਮਸੀਹ ਵਿੱਚ ਪੂਰਨ ਤੌਰ ਤੇ ਪਰਿਪੱਕ ਹੋ ਸਕੀਏ।
29ਇਸ ਲਈ ਮੈਂ ਮਸੀਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਂਦਾ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।