ਕੁਲੁੱਸੀਆਂ 3

ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ।

Colossians 3:14 (UKJV) And above all these things put on love, which is the bond of perfection.

12ਇਸ ਲਈ, ਜਿਵੇਂ ਕਿ ਪਰਮੇਸ਼ਵਰ ਦੇ ਚੁਣੇ ਹੋਏ ਲੋਕ, ਪਵਿੱਤਰ ਅਤੇ ਪਿਆਰ ਦੇ ਤੌਰ ਤੇ ਪਿਆਰ ਕਰਦੇ ਹਨ, ਆਪਣੇ ਆਪ ਨੂੰ ਦਿਆਲੂ, ਦਯਾ, ਨਿਮਰਤਾ, ਨਰਮਾਈ ਅਤੇ ਸਬਰ ਨਾਲ ਪਹਿਨੋ।

13ਇੱਕ-ਦੂਜੇ ਨਾਲ ਸਹਿਣਸ਼ੀਲਤਾ ਰੱਖੋ ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਨਾਲ ਸ਼ਿਕਾਇਤ ਹੈ। ਮਾਫ਼ ਕਰ ਦਿਓ ਜਿਵੇਂ ਪ੍ਰਭੂ ਨੇ ਤੁਹਾਨੂੰ ਮਾਫ਼ ਕੀਤਾ ਹੈ।

14ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ।

15ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।

16ਮਸੀਹ ਦੇ ਬਚਨ ਨੂੰ ਤੁਹਾਡੇ ਵਿਚਕਾਰ ਭਰਪੂਰ ਰਹਿਣ ਦਿਓ ਜਿਵੇਂ ਤੁਸੀਂ ਜ਼ਬੂਰਾਂ, ਭਜਨ ਅਤੇ ਆਤਮਿਕ ਗੀਤਾਂ ਦੁਆਰਾ ਇੱਕ-ਦੂਜੇ ਨੂੰ ਸਾਰੀ ਬੁੱਧ ਨਾਲ ਸਿਖਾਉਂਦੇ ਅਤੇ ਸਲਾਹ ਦਿੰਦੇ ਹੋ ਅਤੇ ਆਪਣੇ ਦਿਲਾਂ ਵਿੱਚ ਸ਼ੁਕਰਗੁਜ਼ਾਰ ਹੋ ਕੇ ਪਰਮੇਸ਼ਵਰ ਲਈ ਗਾਇਆ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.