ਕੁਲੁੱਸੀਆਂ 3

ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।

Colossians 3:17 (UKJV) And whatsoever all of you do in word or deed, do all in the name of the Lord Jesus, giving thanks to God and the Father by him.

15ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।

16ਮਸੀਹ ਦੇ ਬਚਨ ਨੂੰ ਤੁਹਾਡੇ ਵਿਚਕਾਰ ਭਰਪੂਰ ਰਹਿਣ ਦਿਓ ਜਿਵੇਂ ਤੁਸੀਂ ਜ਼ਬੂਰਾਂ, ਭਜਨ ਅਤੇ ਆਤਮਿਕ ਗੀਤਾਂ ਦੁਆਰਾ ਇੱਕ-ਦੂਜੇ ਨੂੰ ਸਾਰੀ ਬੁੱਧ ਨਾਲ ਸਿਖਾਉਂਦੇ ਅਤੇ ਸਲਾਹ ਦਿੰਦੇ ਹੋ ਅਤੇ ਆਪਣੇ ਦਿਲਾਂ ਵਿੱਚ ਸ਼ੁਕਰਗੁਜ਼ਾਰ ਹੋ ਕੇ ਪਰਮੇਸ਼ਵਰ ਲਈ ਗਾਇਆ ਕਰੋ।

17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।

18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ।

19ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.