16ਮਸੀਹ ਦੇ ਬਚਨ ਨੂੰ ਤੁਹਾਡੇ ਵਿਚਕਾਰ ਭਰਪੂਰ ਰਹਿਣ ਦਿਓ ਜਿਵੇਂ ਤੁਸੀਂ ਜ਼ਬੂਰਾਂ, ਭਜਨ ਅਤੇ ਆਤਮਿਕ ਗੀਤਾਂ ਦੁਆਰਾ ਇੱਕ-ਦੂਜੇ ਨੂੰ ਸਾਰੀ ਬੁੱਧ ਨਾਲ ਸਿਖਾਉਂਦੇ ਅਤੇ ਸਲਾਹ ਦਿੰਦੇ ਹੋ ਅਤੇ ਆਪਣੇ ਦਿਲਾਂ ਵਿੱਚ ਸ਼ੁਕਰਗੁਜ਼ਾਰ ਹੋ ਕੇ ਪਰਮੇਸ਼ਵਰ ਲਈ ਗਾਇਆ ਕਰੋ।
17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ।
19ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।
20ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਹਰ ਗੱਲ ਵਿੱਚ ਕਹਿਣਾ ਮੰਨੋ, ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।