17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ।
19ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।
20ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਹਰ ਗੱਲ ਵਿੱਚ ਕਹਿਣਾ ਮੰਨੋ, ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।
21ਹੇ ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਵਿੱਚ ਨਾ ਪਾਓ ਜਾਂ ਉਹ ਨਿਰਾਸ਼ ਹੋ ਜਾਣਗੇ।