ਕੁਲੁੱਸੀਆਂ 3

ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆਂ ਕਰਨੀਆਂ ਸਮੇਤ ਛੱਡ ਦਿੱਤਾ ਹੈ।

Colossians 3:9 (UKJV) Lie not one to another, seeing that all of you have put off the old man with his deeds;

7ਤੁਸੀਂ ਉਹਨਾਂ ਤਰੀਕਿਆਂ ਨਾਲ ਚੱਲਦੇ ਸੀ, ਜਿਸ ਜੀਵਨ ਵਿੱਚ ਤੁਸੀਂ ਪਹਿਲਾਂ ਜੀਉਂਦੇ ਸੀ।

8ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹੋ, ਅਰਥਾਤ: ਗੁੱਸਾ, ਕ੍ਰੋਧ, ਬਦਨੀਤੀ, ਬਦਨਾਮੀ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਵੀ ਛੱਡ ਦਿਓ।

9ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆਂ ਕਰਨੀਆਂ ਸਮੇਤ ਛੱਡ ਦਿੱਤਾ ਹੈ।

10ਅਤੇ ਨਵੇਂ ਸੁਭਾਅ ਨੂੰ ਪਹਿਨ ਲਵੋ, ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਨੀਕਰਣ ਕੀਤੀ ਜਾ ਰਹੀ ਹੈ।

11ਇੱਥੇ ਕੋਈ ਗ਼ੈਰ-ਯਹੂਦੀ, ਯਹੂਦੀ, ਸੁੰਨਤ ਕੀਤੇ ਜਾਂ ਅਸੁੰਨਤੇ, ਵਹਿਸ਼ੀ, ਸਿਥੀਅਨ, ਗੁਲਾਮ ਜਾਂ ਅਜ਼ਾਦ ਨਹੀਂ ਹਨ, ਪਰ ਮਸੀਹ ਸਭ ਕੁਝ ਹੈ, ਅਤੇ ਸਭ ਵਿੱਚ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.