10ਮੇਰਾ ਸਾਥੀ ਕੈਦੀ ਅਰਿਸਤਰਖੁਸ ਤੁਹਾਡੇ ਨਾਲ ਨਮਸਕਾਰ ਭੇਜਦਾ ਹੈ, ਜਿਵੇਂ ਕਿ ਬਰਨਬਾਸ ਦਾ ਚਚੇਰਾ ਭਰਾ ਮਾਰਕਸ। (ਤੁਹਾਨੂੰ ਉਸ ਦੇ ਬਾਰੇ ਹਦਾਇਤਾਂ ਮਿਲੀਆਂ ਹਨ; ਜੇ ਉਹ ਤੁਹਾਡੇ ਕੋਲ ਆਉਂਦਾ ਹੈ ਤਾਂ ਉਸ ਦਾ ਸਵਾਗਤ ਕਰੋ।)
11ਯਿਸ਼ੂ, ਜਿਸ ਨੂੰ ਜਸਟਸ ਕਿਹਾ ਜਾਂਦਾ ਹੈ, ਉਹ ਵੀ ਨਮਸਕਾਰ ਭੇਜਦਾ ਹੈ। ਇਹ ਪਰਮੇਸ਼ਵਰ ਦੇ ਰਾਜ ਲਈ ਮੇਰੇ ਸਹਿ-ਕਰਮਚਾਰੀਆਂ ਵਿੱਚੋਂ ਇੱਕੋ ਇੱਕ ਸੁੰਨਤੀ ਹੈ, ਅਤੇ ਇਹ ਮੇਰੇ ਲਈ ਦਿਲਾਸੇ ਦਾ ਕਾਰਨ ਬਣੇ।
12ਇਪਫ੍ਰਾਸ, ਜਿਹੜਾ ਤੁਹਾਡੇ ਵਿੱਚੋਂ ਇੱਕ ਹੈ ਅਤੇ ਮਸੀਹ ਯਿਸ਼ੂ ਦਾ ਇੱਕ ਸੇਵਕ ਹੈ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਉਹ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਵਿੱਚ ਲੜ ਰਿਹਾ ਹੈ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਸਾਰੀ ਇੱਛਾ ਵਿੱਚ ਦ੍ਰਿੜ ਹੋਵੋ, ਪਰਿਪੱਕ ਅਤੇ ਪੂਰਾ ਭਰੋਸਾ ਰੱਖੋ।
13ਮੈਂ ਉਸ ਲਈ ਵਾਅਦਾ ਕਰਦਾ ਹਾਂ ਕਿ ਉਹ ਤੁਹਾਡੇ ਲਈ ਅਤੇ ਲਾਉਦਿਕੀਆ ਅਤੇ ਹੀਰਾਪੋਲਿਸ ਵਿਖੇ ਉਹਨਾਂ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਮੈਂ ਇਸ ਦਾ ਗਵਾਹ ਹਾਂ।
14ਸਾਡਾ ਪਿਆਰਾ ਮਿੱਤਰ ਲੂਕਸ, ਡਾਕਟਰ ਅਤੇ ਦੇਮਾਸ ਨਮਸਕਾਰ ਭੇਜਦਾ ਹੈ।