12“ਕਿਰਪਾ ਕਰਕੇ ਆਪਣੇ ਸੇਵਕਾਂ ਨੂੰ ਦਸ ਦਿਨਾਂ ਲਈ ਪਰਖੋ: ਸਾਨੂੰ ਖਾਣ ਲਈ ਸਬਜ਼ੀਆਂ ਅਤੇ ਪੀਣ ਲਈ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ।
13ਤਦ ਸਾਡੇ ਮੂੰਹ ਅਤੇ ਉਹਨਾਂ ਜੁਆਨਾਂ ਦੇ ਮੂੰਹ, ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫਿਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇ ਕਰੀਂ।”
14ਇਸ ਲਈ ਉਹ ਇਸ ਗੱਲ ਲਈ ਸਹਿਮਤ ਹੋ ਗਿਆ ਅਤੇ ਦਸ ਦਿਨਾਂ ਲਈ ਉਹਨਾਂ ਦੀ ਜਾਂਚ ਕੀਤੀ।
15ਦਸਾਂ ਦਿਨਾਂ ਦੇ ਅੰਤ ਵਿੱਚ ਉਹ ਸ਼ਾਹੀ ਭੋਜਨ ਖਾਣ ਵਾਲੇ ਕਿਸੇ ਵੀ ਜੁਆਨ ਨਾਲੋਂ ਸਿਹਤਮੰਦ ਅਤੇ ਚੰਗੇ ਪੋਸ਼ਣ ਵਾਲੇ ਦਿਖਾਈ ਦਿੱਤੇ ਸੀ।
16ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।