15ਦਸਾਂ ਦਿਨਾਂ ਦੇ ਅੰਤ ਵਿੱਚ ਉਹ ਸ਼ਾਹੀ ਭੋਜਨ ਖਾਣ ਵਾਲੇ ਕਿਸੇ ਵੀ ਜੁਆਨ ਨਾਲੋਂ ਸਿਹਤਮੰਦ ਅਤੇ ਚੰਗੇ ਪੋਸ਼ਣ ਵਾਲੇ ਦਿਖਾਈ ਦਿੱਤੇ ਸੀ।
16ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।
17ਇਹਨਾਂ ਚਾਰ ਨੌਜਵਾਨਾਂ ਨੂੰ ਪਰਮੇਸ਼ਵਰ ਨੇ ਹਰ ਕਿਸਮ ਦੇ ਸਾਹਿਤ ਅਤੇ ਵਿਦਿਆ ਦਾ ਗਿਆਨ ਅਤੇ ਸਮਝ ਪ੍ਰਦਾਨ ਕੀਤੀ। ਅਤੇ ਦਾਨੀਏਲ ਹਰ ਕਿਸਮ ਦੇ ਦਰਸ਼ਣਾਂ ਅਤੇ ਸੁਪਨਿਆਂ ਨੂੰ ਸਮਝ ਸਕਦਾ ਸੀ।
18ਰਾਜੇ ਦੁਆਰਾ ਉਹਨਾਂ ਨੂੰ ਆਪਣੀ ਸੇਵਾ ਵਿੱਚ ਲਿਆਉਣ ਲਈ ਨਿਰਧਾਰਤ ਕੀਤੇ ਗਏ ਸਮੇਂ ਦੇ ਅੰਤ ਵਿੱਚ, ਮੁੱਖ ਅਧਿਕਾਰੀ ਨੇ ਉਹਨਾਂ ਨੂੰ ਨਬੂਕਦਨੇਜ਼ਰ ਦੇ ਸਾਹਮਣੇ ਪੇਸ਼ ਕੀਤਾ।
19ਰਾਜੇ ਨੇ ਉਹਨਾਂ ਨਾਲ ਗੱਲ ਕੀਤੀ, ਅਤੇ ਉਸਨੂੰ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਿਯਾਹ ਦੇ ਬਰਾਬਰ ਕੋਈ ਨਹੀਂ ਮਿਲਿਆ। ਇਸ ਲਈ ਉਹ ਰਾਜੇ ਦੀ ਸੇਵਾ ਵਿੱਚ ਦਾਖਲ ਹੋਏ।