ਦਾਨੀਏਲ 1

ਤਦ ਪਰਮੇਸ਼ਵਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ਵਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।

Daniel 1:2 (UKJV) And the Lord gave Jehoiakim king of Judah into his hand, with part of the vessels of the house of God: which he carried into the land of Shinar to the house of his god; and he brought the vessels into the treasure house of his god.

1ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਦੇ ਤੀਜੇ ਸਾਲ ਵਿੱਚ, ਬਾਬੇਲ ਦਾ ਰਾਜਾ ਨਬੂਕਦਨੇਜ਼ਰ ਯੇਰੂਸ਼ਲੇਮ ਵਿੱਚ ਆਇਆ ਅਤੇ ਉਸਨੂੰ ਘੇਰ ਲਿਆ।

2ਤਦ ਪਰਮੇਸ਼ਵਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ਵਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।

3ਤਦ ਰਾਜੇ ਨੇ ਆਪਣੇ ਦਰਬਾਰ ਦੇ ਅਧਿਕਾਰੀਆਂ ਦੇ ਮੁਖੀ ਅਸ਼ਪੇਨਾਜ਼ ਨੂੰ ਹੁਕਮ ਦਿੱਤਾ ਕਿ ਉਹ ਸ਼ਾਹੀ ਘਰਾਣੇ ਅਤੇ ਕੁਲੀਨ ਲੋਕਾਂ ਵਿੱਚੋਂ ਕੁਝ ਇਸਰਾਏਲੀਆਂ ਨੂੰ ਰਾਜੇ ਦੀ ਸੇਵਾ ਵਿੱਚ ਲਿਆਵੇ।

4ਉਹ ਨੌਜਵਾਨ ਜੋ ਬਿਨਾਂ ਕਿਸੇ ਸਰੀਰਕ ਨੁਕਸ ਦੇ, ਸੁੰਦਰ ਅਤੇ ਹਰ ਕਿਸਮ ਦੀ ਸਿੱਖਿਆ ਦੇ ਯੋਗ ਹੋਣ, ਚੰਗੀ ਤਰ੍ਹਾਂ ਜਾਣੂ, ਜਲਦੀ ਸਮਝਣ ਵਾਲੇ ਅਤੇ ਰਾਜੇ ਦੇ ਮਹਿਲ ਵਿੱਚ ਸੇਵਾ ਕਰਨ ਦੇ ਯੋਗ ਹੋਣ। ਉਸ ਨੇ ਉਹਨਾਂ ਨੂੰ ਬਾਬੇਲੀਆਂ ਦੀ ਭਾਸ਼ਾ ਅਤੇ ਸਾਹਿਤ ਸਿਖਾਉਣਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.