1ਨਬੂਕਦਨੇਜ਼ਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਪਨੇ ਵੇਖੇ, ਜਿਸ ਕਾਰਨ ਉਸ ਦਾ ਮਨ ਘਬਰਾ ਗਿਆ ਅਤੇ ਉਹ ਦੀ ਨੀਂਦ ਜਾਂਦੀ ਰਹੀ।
2ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਪਨਾ ਉਸ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ,
3ਰਾਜੇ ਨੇ ਉਹਨਾਂ ਨੂੰ ਕਿਹਾ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਹਦੇ ਕਾਰਨ ਮੈਂ ਪਰੇਸ਼ਾਨ ਹਾਂ ਅਤੇ ਮੈਂ ਜਾਣਨਾ ਚਾਹੁੰਦਾ ਹਾਂ ਕਿ ਇਸਦਾ ਕੀ ਅਰਥ ਹੈ।”