ਦਾਨੀਏਲ 2

ਰਾਜਾ ਜੋ ਪੁੱਛਦਾ ਹੈ ਉਹ ਬਹੁਤ ਔਖਾ ਹੈ। ਦੇਵਤਿਆਂ ਤੋਂ ਇਲਾਵਾ ਕੋਈ ਵੀ ਇਸ ਨੂੰ ਰਾਜੇ ਅੱਗੇ ਪ੍ਰਗਟ ਨਹੀਂ ਕਰ ਸਕਦਾ ਅਤੇ ਉਹ ਮਨੁੱਖਾਂ ਵਿੱਚ ਨਹੀਂ ਰਹਿੰਦੇ ਹਨ।”

Daniel 2:11 (UKJV) And it is a rare thing that the king requires, and there is no other that can show it before the king, except the gods, whose dwelling is not with flesh.

9ਪਰ ਜੇ ਤੁਸੀਂ ਮੈਨੂੰ ਸੁਪਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਪਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ।”

10ਜੋਤਸ਼ੀਆਂ ਨੇ ਰਾਜੇ ਨੂੰ ਉੱਤਰ ਦਿੱਤਾ, “ਇਸ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ! ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ।

11ਰਾਜਾ ਜੋ ਪੁੱਛਦਾ ਹੈ ਉਹ ਬਹੁਤ ਔਖਾ ਹੈ। ਦੇਵਤਿਆਂ ਤੋਂ ਇਲਾਵਾ ਕੋਈ ਵੀ ਇਸ ਨੂੰ ਰਾਜੇ ਅੱਗੇ ਪ੍ਰਗਟ ਨਹੀਂ ਕਰ ਸਕਦਾ ਅਤੇ ਉਹ ਮਨੁੱਖਾਂ ਵਿੱਚ ਨਹੀਂ ਰਹਿੰਦੇ ਹਨ।”

12ਇਸ ਨਾਲ ਰਾਜਾ ਗੁੱਸੇ ਵਿੱਚ ਆ ਕੇ ਬਹੁਤ ਕ੍ਰੋਧਵਾਨ ਹੋਇਆ ਕਿ ਉਸਨੇ ਬਾਬੇਲ ਦੇ ਸਾਰੇ ਬੁੱਧੀਮਾਨ ਆਦਮੀਆਂ ਨੂੰ ਮੌਤ ਦੀ ਸਜ਼ਾ ਦੇਣ ਦਾ ਹੁਕਮ ਦਿੱਤਾ।

13ਇਸ ਲਈ ਬੁੱਧੀਮਾਨ ਆਦਮੀਆਂ ਨੂੰ ਮਾਰਨ ਦਾ ਫ਼ਰਮਾਨ ਜਾਰੀ ਕੀਤਾ ਗਿਆ ਅਤੇ ਆਦਮੀਆਂ ਨੂੰ ਦਾਨੀਏਲ ਅਤੇ ਉਸ ਦੇ ਦੋਸਤਾਂ ਨੂੰ ਮਾਰਨ ਲਈ ਭਾਲਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.