ਦਾਨੀਏਲ 2

ਰਾਜੇ ਨੇ ਉਹਨਾਂ ਨੂੰ ਕਿਹਾ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਹਦੇ ਕਾਰਨ ਮੈਂ ਪਰੇਸ਼ਾਨ ਹਾਂ ਅਤੇ ਮੈਂ ਜਾਣਨਾ ਚਾਹੁੰਦਾ ਹਾਂ ਕਿ ਇਸਦਾ ਕੀ ਅਰਥ ਹੈ।”

Daniel 2:3 (UKJV) And the king said unto them, I have dreamed a dream, and my spirit was troubled to know the dream.

1ਨਬੂਕਦਨੇਜ਼ਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਪਨੇ ਵੇਖੇ, ਜਿਸ ਕਾਰਨ ਉਸ ਦਾ ਮਨ ਘਬਰਾ ਗਿਆ ਅਤੇ ਉਹ ਦੀ ਨੀਂਦ ਜਾਂਦੀ ਰਹੀ।

2ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਪਨਾ ਉਸ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ,

3ਰਾਜੇ ਨੇ ਉਹਨਾਂ ਨੂੰ ਕਿਹਾ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਹਦੇ ਕਾਰਨ ਮੈਂ ਪਰੇਸ਼ਾਨ ਹਾਂ ਅਤੇ ਮੈਂ ਜਾਣਨਾ ਚਾਹੁੰਦਾ ਹਾਂ ਕਿ ਇਸਦਾ ਕੀ ਅਰਥ ਹੈ।”

4ਤਦ ਜੋਤਸ਼ੀਆਂ ਨੇ ਰਾਜੇ ਨੂੰ ਉੱਤਰ ਦਿੱਤਾ, “ਪਾਤਸ਼ਾਹ ਸਦਾ ਜੀਉਂਦਾ ਰਹੇ! ਆਪਣੇ ਸੇਵਕਾਂ ਨੂੰ ਸੁਪਨਾ ਦੱਸੋ, ਅਸੀਂ ਇਸਦਾ ਅਰਥ ਦੱਸਾਂਗੇ।”

5ਰਾਜੇ ਨੇ ਜੋਤਸ਼ੀਆਂ ਨੂੰ ਜਵਾਬ ਦਿੱਤਾ, “ਇਹ ਉਹ ਹੈ ਜੋ ਮੈਂ ਦ੍ਰਿੜਤਾ ਨਾਲ ਫੈਸਲਾ ਕੀਤਾ ਹੈ: ਜੇ ਤੁਸੀਂ ਮੈਨੂੰ ਇਹ ਨਹੀਂ ਦੱਸਿਆ ਕਿ ਮੇਰਾ ਸੁਪਨਾ ਕੀ ਸੀ ਅਤੇ ਇਸ ਦੀ ਵਿਆਖਿਆ ਨਹੀਂ ਕੀਤੀ, ਤਾਂ ਮੈਂ ਤੁਹਾਡੇ ਟੁਕੜੇ ਕਰ ਦਿਆਂਗਾ ਅਤੇ ਤੁਹਾਡੇ ਘਰ ਮਲਬੇ ਦੇ ਢੇਰਾਂ ਵਿੱਚ ਬਦਲ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.