28ਪਰ ਸਵਰਗ ਵਿੱਚ ਇੱਕ ਪਰਮੇਸ਼ਵਰ ਹੈ ਜੋ ਭੇਤ ਪ੍ਰਗਟ ਕਰਦਾ ਹੈ। ਉਸ ਨੇ ਰਾਜਾ ਨਬੂਕਦਨੱਸਰ ਨੂੰ ਦਿਖਾਇਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੀ ਹੋਵੇਗਾ। ਤੁਹਾਡਾ ਸੁਪਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਬਿਸਤਰੇ ਉੱਤੇ ਵੇਖੇ ਇਹ ਹਨ:
29“ਹੇ ਰਾਜਾ, ਤੁਸੀਂ ਆਪਣੇ ਬਿਸਤਰੇ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ।
30ਜਿੱਥੋਂ ਤੱਕ ਮੇਰਾ ਸਵਾਲ ਹੈ, ਤਾਂ ਇਹ ਭੇਤ ਮੇਰੇ ਉੱਤੇ ਇਸ ਲਈ ਨਹੀਂ ਪ੍ਰਗਟ ਹੋਇਆ, ਕਿ ਮੇਰੇ ਕੋਲ ਕਿਸੇ ਵੀ ਜੀਵਤ ਨਾਲੋਂ ਵੱਧ ਬੁੱਧੀ ਹੈ, ਪਰ ਇਸ ਲਈ ਕਿ ਮਹਾਰਾਜ ਵਿਆਖਿਆ ਨੂੰ ਜਾਣ ਸਕੇ ਅਤੇ ਤੁਸੀਂ ਸਮਝ ਸਕੋ ਕਿ ਤੁਹਾਡੇ ਮਨ ਵਿੱਚ ਕੀ ਆਇਆ ਸੀ।
31“ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ।
32ਮੂਰਤੀ ਦਾ ਸਿਰ ਸ਼ੁਧ ਸੋਨੇ ਦਾ, ਉਹ ਦੀ ਛਾਤੀ ਅਤੇ ਬਾਹਾਂ ਚਾਂਦੀ ਦੀਆਂ, ਉਹ ਦਾ ਢਿੱਡ ਅਤੇ ਪੱਟ ਪਿੱਤਲ ਦੇ,