ਦਾਨੀਏਲ 2

“ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ।

Daniel 2:31 (UKJV) You, O king, saw, and behold a great image. This great image, whose brightness was excellent, stood before you; and the form thereof was terrible.

29“ਹੇ ਰਾਜਾ, ਤੁਸੀਂ ਆਪਣੇ ਬਿਸਤਰੇ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ।

30ਜਿੱਥੋਂ ਤੱਕ ਮੇਰਾ ਸਵਾਲ ਹੈ, ਤਾਂ ਇਹ ਭੇਤ ਮੇਰੇ ਉੱਤੇ ਇਸ ਲਈ ਨਹੀਂ ਪ੍ਰਗਟ ਹੋਇਆ, ਕਿ ਮੇਰੇ ਕੋਲ ਕਿਸੇ ਵੀ ਜੀਵਤ ਨਾਲੋਂ ਵੱਧ ਬੁੱਧੀ ਹੈ, ਪਰ ਇਸ ਲਈ ਕਿ ਮਹਾਰਾਜ ਵਿਆਖਿਆ ਨੂੰ ਜਾਣ ਸਕੇ ਅਤੇ ਤੁਸੀਂ ਸਮਝ ਸਕੋ ਕਿ ਤੁਹਾਡੇ ਮਨ ਵਿੱਚ ਕੀ ਆਇਆ ਸੀ।

31“ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ।

32ਮੂਰਤੀ ਦਾ ਸਿਰ ਸ਼ੁਧ ਸੋਨੇ ਦਾ, ਉਹ ਦੀ ਛਾਤੀ ਅਤੇ ਬਾਹਾਂ ਚਾਂਦੀ ਦੀਆਂ, ਉਹ ਦਾ ਢਿੱਡ ਅਤੇ ਪੱਟ ਪਿੱਤਲ ਦੇ,

33ਉਸ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.