ਦਾਨੀਏਲ 2

ਜਦੋਂ ਤੁਸੀਂ ਦੇਖ ਰਹੇ ਸੀ, ਇੱਕ ਚੱਟਾਨ ਕੱਟਿਆ ਗਿਆ ਸੀ, ਇੱਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।

Daniel 2:34 (UKJV) You saw till that a stone was cut out without hands, which stroke the image upon his feet that were of iron and clay, and brake them to pieces.

32ਮੂਰਤੀ ਦਾ ਸਿਰ ਸ਼ੁਧ ਸੋਨੇ ਦਾ, ਉਹ ਦੀ ਛਾਤੀ ਅਤੇ ਬਾਹਾਂ ਚਾਂਦੀ ਦੀਆਂ, ਉਹ ਦਾ ਢਿੱਡ ਅਤੇ ਪੱਟ ਪਿੱਤਲ ਦੇ,

33ਉਸ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ।

34ਜਦੋਂ ਤੁਸੀਂ ਦੇਖ ਰਹੇ ਸੀ, ਇੱਕ ਚੱਟਾਨ ਕੱਟਿਆ ਗਿਆ ਸੀ, ਇੱਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।

35ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਹੀ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।

36“ਇਹ ਸੁਪਨਾ ਸੀ ਅਤੇ ਹੁਣ ਅਸੀਂ ਰਾਜੇ ਨੂੰ ਇਸਦਾ ਅਰਥ ਦੱਸਾਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.