ਦਾਨੀਏਲ 2

ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਹੀ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।

Daniel 2:35 (UKJV) Then was the iron, the clay, the brass, the silver, and the gold, broken to pieces together, and became like the chaff of the summer threshing floors; and the wind carried them away, that no place was found for them: and the stone that stroke the image became a great mountain, and filled the whole earth.

33ਉਸ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ।

34ਜਦੋਂ ਤੁਸੀਂ ਦੇਖ ਰਹੇ ਸੀ, ਇੱਕ ਚੱਟਾਨ ਕੱਟਿਆ ਗਿਆ ਸੀ, ਇੱਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।

35ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਹੀ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।

36“ਇਹ ਸੁਪਨਾ ਸੀ ਅਤੇ ਹੁਣ ਅਸੀਂ ਰਾਜੇ ਨੂੰ ਇਸਦਾ ਅਰਥ ਦੱਸਾਂਗੇ।

37ਮਹਾਰਾਜ, ਤੁਸੀਂ ਰਾਜਿਆਂ ਉੱਤੇ ਰਾਜਾ ਹੋ। ਸਵਰਗ ਦੇ ਪਰਮੇਸ਼ਵਰ ਨੇ ਤੁਹਾਨੂੰ ਰਾਜ ਅਤੇ ਬਲ ਅਤੇ ਸ਼ਕਤੀ ਅਤੇ ਮਹਿਮਾ ਦਿੱਤੀ ਹੈ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.