40ਅਤੇ ਚੌਥਾ ਰਾਜ ਲੋਹੇ ਵਰਗਾ ਸਖ਼ਤ ਹੋਵੇਗਾ ਅਤੇ ਜਿਵੇਂ ਲੋਹਾ ਤੋੜ ਕੇ ਟੋਟੇ-ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਜਿਵੇਂ ਲੋਹਾ ਇਹਨਾਂ ਸਭਨਾਂ ਨੂੰ ਕੁਚਲਦਾ ਤਿਵੇਂ ਉਹ ਤੋੜ ਕੇ ਚੂਰ-ਚੂਰ ਕਰੇਗਾ ਅਤੇ ਕੁਚਲ ਦੇਵੇਗਾ।
41ਤੁਸੀਂ ਜੋ ਮੂਰਤੀ ਦੇ ਪੈਰ ਤੇ ਉਂਗਲੀਆਂ ਨੂੰ ਦੇਖਿਆ ਜੋ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਕੁਝ ਲੋਹੇ ਦੀਆਂ ਸਨ, ਇਸ ਲਈ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਪਰ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ, ਜਿਵੇਂ ਤੁਸੀਂ ਘੁਮਿਆਰ ਦੀ ਮਿੱਟੀ ਦੇ ਨਾਲ ਲੋਹਾ ਵੀ ਮਿਲਿਆ ਹੋਇਆ ਦੇਖਿਆ ਸੀ।
42ਜਿਵੇਂ ਕਿ ਪੈਰਾਂ ਦੀਆਂ ਉਂਗਲਾਂ ਕੁਝ ਹੱਦ ਤੱਕ ਲੋਹੇ ਦੀਆਂ ਅਤੇ ਕੁਝ ਮਿੱਟੀ ਦੀਆਂ ਸਨ, ਇਸ ਤਰ੍ਹਾਂ ਇਹ ਰਾਜ ਕੁਝ ਹੱਦ ਤੱਕ ਮਜ਼ਬੂਤ ਅਤੇ ਕੁਝ ਹੱਦ ਤੱਕ ਕਮਜ਼ੋਰ ਹੋਵੇਗਾ।
43ਜਿਵੇਂ ਤੁਸੀਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਉਸੇ ਤਰ੍ਹਾਂ ਉਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਉਸੇ ਤਰ੍ਹਾਂ ਉਹਨਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ।
44“ਉਹਨਾਂ ਰਾਜਿਆਂ ਦੇ ਸਮੇਂ ਵਿੱਚ, ਸਵਰਗ ਦਾ ਪਰਮੇਸ਼ਵਰ ਇੱਕ ਰਾਜ ਸਥਾਪਤ ਕਰੇਗਾ ਜੋ ਕਦੇ ਵੀ ਤਬਾਹ ਨਹੀਂ ਹੋਵੇਗਾ, ਨਾ ਹੀ ਇਸਨੂੰ ਕਿਸੇ ਹੋਰ ਲੋਕਾਂ ਲਈ ਛੱਡਿਆ ਜਾਵੇਗਾ। ਇਹ ਉਹਨਾਂ ਸਾਰੇ ਰਾਜਾਂ ਨੂੰ ਚੂਰ-ਚੂਰ ਕਰ ਦੇਵੇਗਾ ਅਤੇ ਉਹਨਾਂ ਦਾ ਅੰਤ ਕਰ ਦੇਵੇਗਾ, ਪਰ ਇਹ ਆਪਣੇ ਆਪ ਸਦਾ ਲਈ ਕਾਇਮ ਰਹੇਗਾ।