ਦਾਨੀਏਲ 2

ਪਰ ਜੇ ਤੁਸੀਂ ਮੈਨੂੰ ਸੁਪਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਪਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ।”

Daniel 2:9 (UKJV) But if all of you will not make known unto me the dream, there is but one decree for you: for all of you have prepared lying and corrupt words to speak before me, till the time be changed: therefore tell me the dream, and I shall know that all of you can show me the interpretation thereof.

7ਇੱਕ ਵਾਰ ਫਿਰ ਉਹਨਾਂ ਨੇ ਉੱਤਰ ਦਿੱਤਾ, “ਰਾਜੇ ਨੂੰ ਆਪਣੇ ਸੇਵਕਾਂ ਨੂੰ ਸੁਪਨਾ ਦੱਸਣ ਦਿਓ, ਅਸੀਂ ਇਸਦਾ ਅਰਥ ਦੱਸਾਂਗੇ।”

8ਤਦ ਰਾਜੇ ਨੇ ਉੱਤਰ ਦਿੱਤਾ, “ਮੈਨੂੰ ਯਕੀਨ ਹੈ ਕਿ ਤੁਸੀਂ ਸਮਾਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹੋ, ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹ ਉਹੀ ਹੈ ਜਿਸਦਾ ਮੈਂ ਪੱਕਾ ਫੈਸਲਾ ਕੀਤਾ ਹੈ:

9ਪਰ ਜੇ ਤੁਸੀਂ ਮੈਨੂੰ ਸੁਪਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਪਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ।”

10ਜੋਤਸ਼ੀਆਂ ਨੇ ਰਾਜੇ ਨੂੰ ਉੱਤਰ ਦਿੱਤਾ, “ਇਸ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ! ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ।

11ਰਾਜਾ ਜੋ ਪੁੱਛਦਾ ਹੈ ਉਹ ਬਹੁਤ ਔਖਾ ਹੈ। ਦੇਵਤਿਆਂ ਤੋਂ ਇਲਾਵਾ ਕੋਈ ਵੀ ਇਸ ਨੂੰ ਰਾਜੇ ਅੱਗੇ ਪ੍ਰਗਟ ਨਹੀਂ ਕਰ ਸਕਦਾ ਅਤੇ ਉਹ ਮਨੁੱਖਾਂ ਵਿੱਚ ਨਹੀਂ ਰਹਿੰਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.