ਦਾਨੀਏਲ 3

ਪਰ ਕੁਝ ਯਹੂਦੀ ਹਨ ਜਿਨ੍ਹਾਂ ਨੂੰ ਤੁਸੀਂ ਬਾਬੇਲ ਦੇ ਪ੍ਰਾਂਤ ਦੇ ਮਾਮਲਿਆਂ ਉੱਤੇ ਨਿਯੁਕਤ ਕੀਤਾ ਹੈ ਸ਼ਦਰਕ, ਮੇਸ਼ਕ ਅਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਮਹਾਰਾਜ, ਤੁਹਾਡਾ ਆਦਰ ਨਹੀਂ ਕੀਤਾ। ਉਹ ਨਾ ਤਾਂ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਹਨ ਅਤੇ ਨਾ ਹੀ ਉਸ ਸੋਨੇ ਦੀ ਮੂਰਤ ਦੀ ਪੂਜਾ ਕਰਦੇ ਹਨ ਜੋ ਤੁਸੀਂ ਸਥਾਪਿਤ ਕੀਤੀ ਹੈ।”

Daniel 3:12 (UKJV) There are certain Jews whom you have set over the affairs of the province of Babylon, Shadrach, Meshach, and Abednego; these men, O king, have not regarded you: they serve not your gods, nor worship the golden image which you have set up.

10ਮਹਾਰਾਜ ਨੇ ਇਹ ਹੁਕਮ ਜਾਰੀ ਕੀਤਾ ਹੈ ਕਿ ਜੋ ਕੋਈ ਸਿੰਗ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਸੰਗੀਤ ਦੀ ਆਵਾਜ਼ ਸੁਣਦਾ ਹੈ, ਉਹ ਡਿੱਗ ਕੇ ਸੋਨੇ ਦੀ ਮੂਰਤੀ ਦੀ ਪੂਜਾ ਕਰੇ,

11ਅਤੇ ਜੋ ਕੋਈ ਵੀ ਹੇਠਾਂ ਡਿੱਗ ਪੂਜਾ ਨਾ ਕਰੇ ਉਸ ਨੂੰ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਜਾਵੇਗਾ।

12ਪਰ ਕੁਝ ਯਹੂਦੀ ਹਨ ਜਿਨ੍ਹਾਂ ਨੂੰ ਤੁਸੀਂ ਬਾਬੇਲ ਦੇ ਪ੍ਰਾਂਤ ਦੇ ਮਾਮਲਿਆਂ ਉੱਤੇ ਨਿਯੁਕਤ ਕੀਤਾ ਹੈ ਸ਼ਦਰਕ, ਮੇਸ਼ਕ ਅਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਮਹਾਰਾਜ, ਤੁਹਾਡਾ ਆਦਰ ਨਹੀਂ ਕੀਤਾ। ਉਹ ਨਾ ਤਾਂ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਹਨ ਅਤੇ ਨਾ ਹੀ ਉਸ ਸੋਨੇ ਦੀ ਮੂਰਤ ਦੀ ਪੂਜਾ ਕਰਦੇ ਹਨ ਜੋ ਤੁਸੀਂ ਸਥਾਪਿਤ ਕੀਤੀ ਹੈ।”

13ਗੁੱਸੇ ਵਿੱਚ ਆ ਕੇ ਨਬੂਕਦਨੱਸਰ ਨੇ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੂੰ ਬੁਲਾਇਆ। ਤਦ ਇਨ੍ਹਾਂ ਮਨੁੱਖਾਂ ਨੂੰ ਪਾਤਸ਼ਾਹ ਦੇ ਸਾਹਮਣੇ ਲਿਆਂਦਾ ਗਿਆ,

14ਅਤੇ ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਅਤੇ ਅਬੇਦਨਗੋ, “ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਜਾਂ ਉਸ ਸੋਨੇ ਦੀ ਮੂਰਤ ਦੀ ਉਪਾਸਨਾ ਨਹੀਂ ਕਰਦੇ ਜੋ ਮੈਂ ਸਥਾਪਿਤ ਕੀਤੀ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.