11ਅਤੇ ਜੋ ਕੋਈ ਵੀ ਹੇਠਾਂ ਡਿੱਗ ਪੂਜਾ ਨਾ ਕਰੇ ਉਸ ਨੂੰ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਜਾਵੇਗਾ।
12ਪਰ ਕੁਝ ਯਹੂਦੀ ਹਨ ਜਿਨ੍ਹਾਂ ਨੂੰ ਤੁਸੀਂ ਬਾਬੇਲ ਦੇ ਪ੍ਰਾਂਤ ਦੇ ਮਾਮਲਿਆਂ ਉੱਤੇ ਨਿਯੁਕਤ ਕੀਤਾ ਹੈ ਸ਼ਦਰਕ, ਮੇਸ਼ਕ ਅਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਮਹਾਰਾਜ, ਤੁਹਾਡਾ ਆਦਰ ਨਹੀਂ ਕੀਤਾ। ਉਹ ਨਾ ਤਾਂ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਹਨ ਅਤੇ ਨਾ ਹੀ ਉਸ ਸੋਨੇ ਦੀ ਮੂਰਤ ਦੀ ਪੂਜਾ ਕਰਦੇ ਹਨ ਜੋ ਤੁਸੀਂ ਸਥਾਪਿਤ ਕੀਤੀ ਹੈ।”
13ਗੁੱਸੇ ਵਿੱਚ ਆ ਕੇ ਨਬੂਕਦਨੱਸਰ ਨੇ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੂੰ ਬੁਲਾਇਆ। ਤਦ ਇਨ੍ਹਾਂ ਮਨੁੱਖਾਂ ਨੂੰ ਪਾਤਸ਼ਾਹ ਦੇ ਸਾਹਮਣੇ ਲਿਆਂਦਾ ਗਿਆ,
14ਅਤੇ ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਅਤੇ ਅਬੇਦਨਗੋ, “ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਜਾਂ ਉਸ ਸੋਨੇ ਦੀ ਮੂਰਤ ਦੀ ਉਪਾਸਨਾ ਨਹੀਂ ਕਰਦੇ ਜੋ ਮੈਂ ਸਥਾਪਿਤ ਕੀਤੀ ਹੈ?
15ਹੁਣ ਜਦੋਂ ਤੁਸੀਂ ਸਿੰਗ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਸੰਗੀਤ ਦੀ ਆਵਾਜ਼ ਸੁਣਦੇ ਹੋ, ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?”