ਦਾਨੀਏਲ 3

ਜੇਕਰ ਸਾਨੂੰ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਜਾਂਦਾ ਹੈ, ਤਾਂ ਜਿਸ ਪਰਮੇਸ਼ਵਰ ਦੀ ਅਸੀਂ ਸੇਵਾ ਕਰਦੇ ਹਾਂ, ਉਹ ਸਾਨੂੰ ਇਸ ਤੋਂ ਛੁਡਾਉਣ ਦੇ ਯੋਗ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ।

Daniel 3:17 (UKJV) If it be so, our God whom we serve is able to deliver us from the burning fiery furnace, and he will deliver us out of yours hand, O king.

15ਹੁਣ ਜਦੋਂ ਤੁਸੀਂ ਸਿੰਗ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਸੰਗੀਤ ਦੀ ਆਵਾਜ਼ ਸੁਣਦੇ ਹੋ, ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?”

16ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੇ ਉਸਨੂੰ ਜਵਾਬ ਦਿੱਤਾ, “ਰਾਜਾ ਨਬੂਕਦਨੱਸਰ, ਸਾਨੂੰ ਇਸ ਮਾਮਲੇ ਵਿੱਚ ਤੁਹਾਡੇ ਸਾਮ੍ਹਣੇ ਆਪਣਾ ਬਚਾਅ ਕਰਨ ਦੀ ਲੋੜ ਨਹੀਂ ਹੈ।

17ਜੇਕਰ ਸਾਨੂੰ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਜਾਂਦਾ ਹੈ, ਤਾਂ ਜਿਸ ਪਰਮੇਸ਼ਵਰ ਦੀ ਅਸੀਂ ਸੇਵਾ ਕਰਦੇ ਹਾਂ, ਉਹ ਸਾਨੂੰ ਇਸ ਤੋਂ ਛੁਡਾਉਣ ਦੇ ਯੋਗ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ।

18ਪਰ ਭਾਵੇਂ ਉਹ ਅਜਿਹਾ ਨਹੀਂ ਕਰਦਾ, ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ, ਹੇ ਰਾਜਾ, ਅਸੀਂ ਤੇਰੇ ਦੇਵਤੇ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।”

19ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਸ ਨੇ ਭੱਠੀ ਨੂੰ ਆਮ ਨਾਲੋਂ ਸੱਤ ਗੁਣਾ ਜ਼ਿਆਦਾ ਹੋਰ ਗਰਮ ਕਰਨ ਦਾ ਹੁਕਮ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.