16ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੇ ਉਸਨੂੰ ਜਵਾਬ ਦਿੱਤਾ, “ਰਾਜਾ ਨਬੂਕਦਨੱਸਰ, ਸਾਨੂੰ ਇਸ ਮਾਮਲੇ ਵਿੱਚ ਤੁਹਾਡੇ ਸਾਮ੍ਹਣੇ ਆਪਣਾ ਬਚਾਅ ਕਰਨ ਦੀ ਲੋੜ ਨਹੀਂ ਹੈ।
17ਜੇਕਰ ਸਾਨੂੰ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਜਾਂਦਾ ਹੈ, ਤਾਂ ਜਿਸ ਪਰਮੇਸ਼ਵਰ ਦੀ ਅਸੀਂ ਸੇਵਾ ਕਰਦੇ ਹਾਂ, ਉਹ ਸਾਨੂੰ ਇਸ ਤੋਂ ਛੁਡਾਉਣ ਦੇ ਯੋਗ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ।
18ਪਰ ਭਾਵੇਂ ਉਹ ਅਜਿਹਾ ਨਹੀਂ ਕਰਦਾ, ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ, ਹੇ ਰਾਜਾ, ਅਸੀਂ ਤੇਰੇ ਦੇਵਤੇ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।”
19ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਸ ਨੇ ਭੱਠੀ ਨੂੰ ਆਮ ਨਾਲੋਂ ਸੱਤ ਗੁਣਾ ਜ਼ਿਆਦਾ ਹੋਰ ਗਰਮ ਕਰਨ ਦਾ ਹੁਕਮ ਦਿੱਤਾ।
20ਅਤੇ ਆਪਣੀ ਫ਼ੌਜ ਦੇ ਕੁਝ ਸਭ ਤੋਂ ਤਕੜੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੂੰ ਬੰਨ੍ਹ ਕੇ ਬਲਦੀ ਭੱਠੀ ਵਿੱਚ ਸੁੱਟ ਦੇਣ।