ਦਾਨੀਏਲ 3

ਅਤੇ ਆਪਣੀ ਫ਼ੌਜ ਦੇ ਕੁਝ ਸਭ ਤੋਂ ਤਕੜੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੂੰ ਬੰਨ੍ਹ ਕੇ ਬਲਦੀ ਭੱਠੀ ਵਿੱਚ ਸੁੱਟ ਦੇਣ।

Daniel 3:20 (UKJV) And he commanded the most mighty men that were in his army to bind Shadrach, Meshach, and Abednego, and to cast them into the burning fiery furnace.

18ਪਰ ਭਾਵੇਂ ਉਹ ਅਜਿਹਾ ਨਹੀਂ ਕਰਦਾ, ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ, ਹੇ ਰਾਜਾ, ਅਸੀਂ ਤੇਰੇ ਦੇਵਤੇ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।”

19ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਸ ਨੇ ਭੱਠੀ ਨੂੰ ਆਮ ਨਾਲੋਂ ਸੱਤ ਗੁਣਾ ਜ਼ਿਆਦਾ ਹੋਰ ਗਰਮ ਕਰਨ ਦਾ ਹੁਕਮ ਦਿੱਤਾ।

20ਅਤੇ ਆਪਣੀ ਫ਼ੌਜ ਦੇ ਕੁਝ ਸਭ ਤੋਂ ਤਕੜੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੂੰ ਬੰਨ੍ਹ ਕੇ ਬਲਦੀ ਭੱਠੀ ਵਿੱਚ ਸੁੱਟ ਦੇਣ।

21ਇਸ ਲਈ ਇਨ੍ਹਾਂ ਆਦਮੀਆਂ ਨੂੰ, ਉਹਨਾਂ ਦੇ ਕੁੜਤਿਆਂ, ਪਜਾਮਿਆਂ, ਪੱਗਾਂ ਅਤੇ ਹੋਰ ਕੱਪੜਿਆਂ ਸਮੇਤ, ਬੰਨ੍ਹ ਕੇ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਗਿਆ।

22ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.