21ਇਸ ਲਈ ਇਨ੍ਹਾਂ ਆਦਮੀਆਂ ਨੂੰ, ਉਹਨਾਂ ਦੇ ਕੁੜਤਿਆਂ, ਪਜਾਮਿਆਂ, ਪੱਗਾਂ ਅਤੇ ਹੋਰ ਕੱਪੜਿਆਂ ਸਮੇਤ, ਬੰਨ੍ਹ ਕੇ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਗਿਆ।
22ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ,
23ਅਤੇ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਮਜ਼ਬੂਤੀ ਨਾਲ ਬੰਨ੍ਹੇ ਕੇ, ਬਲਦੀ ਹੋਈ ਭੱਠੀ ਵਿੱਚ ਸੁੱਟ ਦਿੱਤੇ ਗਏ।
24ਤਦ ਰਾਜਾ ਨਬੂਕਦਨੱਸਰ ਹੈਰਾਨ ਹੋ ਕੇ ਆਪਣੇ ਪੈਰਾਂ ਉੱਤੇ ਚੜ੍ਹਿਆ ਅਤੇ ਆਪਣੇ ਸਲਾਹਕਾਰਾਂ ਨੂੰ ਪੁੱਛਿਆ, “ਕੀ ਇੱਥੇ ਤਿੰਨ ਆਦਮੀ ਨਹੀਂ ਸਨ ਜਿਨ੍ਹਾਂ ਨੂੰ ਅਸੀਂ ਬੰਨ੍ਹ ਕੇ ਅੱਗ ਵਿੱਚ ਸੁੱਟ ਦਿੱਤਾ ਸੀ?” ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, “ਇਹ ਸੱਚ ਹੈ।”
25ਉਸ ਨੇ ਕਿਹਾ, “ਦੇਖੋ! ਮੈਂ ਚਾਰ ਆਦਮੀਆਂ ਨੂੰ ਅੱਗ ਵਿੱਚ ਘੁੰਮਦੇ ਵੇਖਦਾ ਹਾਂ, ਬਿਨਾਂ ਕਿਸੇ ਨੁਕਸਾਨ ਦੇ ਅਤੇ ਚੌਥੇ ਦਾ ਸਰੂਪ ਪਰਮੇਸ਼ਵਰ ਦੇ ਪੁੱਤਰ ਜਿਹਾ ਹੈ।”