ਦਾਨੀਏਲ 3

ਤਦ ਰਾਜਾ ਨਬੂਕਦਨੱਸਰ ਹੈਰਾਨ ਹੋ ਕੇ ਆਪਣੇ ਪੈਰਾਂ ਉੱਤੇ ਚੜ੍ਹਿਆ ਅਤੇ ਆਪਣੇ ਸਲਾਹਕਾਰਾਂ ਨੂੰ ਪੁੱਛਿਆ, “ਕੀ ਇੱਥੇ ਤਿੰਨ ਆਦਮੀ ਨਹੀਂ ਸਨ ਜਿਨ੍ਹਾਂ ਨੂੰ ਅਸੀਂ ਬੰਨ੍ਹ ਕੇ ਅੱਗ ਵਿੱਚ ਸੁੱਟ ਦਿੱਤਾ ਸੀ?” ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, “ਇਹ ਸੱਚ ਹੈ।”

Daniel 3:24 (UKJV) Then Nebuchadnezzar the king was astonished, and rose up in haste, and spoke, and said unto his counsellors, Did not we cast three men bound into the midst of the fire? They answered and said unto the king, True, O king.

22ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ,

23ਅਤੇ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਮਜ਼ਬੂਤੀ ਨਾਲ ਬੰਨ੍ਹੇ ਕੇ, ਬਲਦੀ ਹੋਈ ਭੱਠੀ ਵਿੱਚ ਸੁੱਟ ਦਿੱਤੇ ਗਏ।

24ਤਦ ਰਾਜਾ ਨਬੂਕਦਨੱਸਰ ਹੈਰਾਨ ਹੋ ਕੇ ਆਪਣੇ ਪੈਰਾਂ ਉੱਤੇ ਚੜ੍ਹਿਆ ਅਤੇ ਆਪਣੇ ਸਲਾਹਕਾਰਾਂ ਨੂੰ ਪੁੱਛਿਆ, “ਕੀ ਇੱਥੇ ਤਿੰਨ ਆਦਮੀ ਨਹੀਂ ਸਨ ਜਿਨ੍ਹਾਂ ਨੂੰ ਅਸੀਂ ਬੰਨ੍ਹ ਕੇ ਅੱਗ ਵਿੱਚ ਸੁੱਟ ਦਿੱਤਾ ਸੀ?” ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, “ਇਹ ਸੱਚ ਹੈ।”

25ਉਸ ਨੇ ਕਿਹਾ, “ਦੇਖੋ! ਮੈਂ ਚਾਰ ਆਦਮੀਆਂ ਨੂੰ ਅੱਗ ਵਿੱਚ ਘੁੰਮਦੇ ਵੇਖਦਾ ਹਾਂ, ਬਿਨਾਂ ਕਿਸੇ ਨੁਕਸਾਨ ਦੇ ਅਤੇ ਚੌਥੇ ਦਾ ਸਰੂਪ ਪਰਮੇਸ਼ਵਰ ਦੇ ਪੁੱਤਰ ਜਿਹਾ ਹੈ।”

26ਤਦ ਨਬੂਕਦਨੱਸਰ ਬਲਦੀ ਹੋਈ ਭੱਠੀ ਦੇ ਕੋਲ ਪਹੁੰਚਿਆ ਅਤੇ ਉੱਚੀ-ਉੱਚੀ ਬੋਲਿਆ, “ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਅੱਤ ਮਹਾਨ ਪਰਮੇਸ਼ਵਰ ਦੇ ਸੇਵਕੋਂ, ਬਾਹਰ ਆ ਜਾਓ! ਐਧਰ ਆਓ!” ਤਦ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.